Saturday, December 28, 2024

ਸ੍ਰ. ਕਿਰਪਾਲ ਸਿੰਘ ਮੈਮੋਰੀਅਲ ਹਾਲ ਦਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਉਦਘਾਟਨ

PPN3171411

ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ ਸੱਗੂ)-   ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਦੀਵਾਨ ਦੇ ਪ੍ਰਧਾਨ ਸ੍ਰ. ਚਰਨਜੀਤ ਸਿੰਘ ਚੱਢਾ ਵੱਲੋਂ ਸਕੂਲ ਵਿੱਚ ਦੀਵਾਨ ਦੇ ਸਾਬਕਾ ਪ੍ਰਧਾਨ ਸਵਰਗਵਾਸੀ ਸ੍ਰ. ਕਿਰਪਾਲ ਸਿੰਘ ਜੀ ਦੀ ਯਾਦ ਵਿੱਚ ਨਵੇਂ ਉਸਾਰੇ ਗਏ ‘ਸ੍ਰ. ਕਿਰਪਾਲ ਸਿੰਘ ਮੈਮੋਰੀਅਲ ਹਾਲ’ ਦਾ ਉਦਘਾਟਨ ਕੀਤਾ ਗਿਆ।ਇਸ ਦੋਰਾਨ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸ੍ਰ. ਕਿਰਪਾਲ ਸਿੰਘ ਜੀ ਦੇ ਪਰਿਵਾਰਕ ਮੈਂਬਰ, ਆਨਰੇਰੀ ਸੱਕਤਰ ਸ੍ਰ. ਨਰਿੰਦਰ ਸਿੰਘ ਖੁਰਾਨਾ, ਸ੍ਰ. ਇੰਦਰਪੀ੍ਰਤ ਸਿੰਘ ਚੱਢਾ, ਸ੍ਰ. ਸੰਤੋਖ ਸਿੰਘ ਸੇਠੀ, ਸ੍ਰ. ਸੁਰਿੰਦਰਪਾਲ ਸਿੰਘ ਵਾਲੀਆ ਮੈਂਬਰ ਇੰਚਾਰਜ ਸ੍ਰ. ਹਰਮਿੰਦਰ ਸਿੰਘ ਫਰੀਡਮ, ਸ੍ਰ. ਨਵਪ੍ਰੀਤ ਸਿੰਘ ਸਾਹਨੀ ਅਤੇ ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ ਸ਼ਾਮਲ ਹੋਏ ।ਸਮਾਗਮ ਦੌਰਾਨ ਸ੍ਰ. ਕ੍ਰਿਪਾਲ ਸਿੰਘ ਜੀ ਦੇ ਸਪੁਤਰ ਸ੍ਰ. ਸੰਤੋਖ ਸਿੰਘ ਅਤੇ ਉਨ੍ਹਾਂ ਦੀ ਪਤਨੀ ਸ਼੍ਰੀਮਤੀ ਤਜਿੰਦਰ ਕੌਰ, ਸ੍ਰ. ਸਰਬਜੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਸ਼੍ਰੀਮਤੀ ਮਹਿੰਦਰਪਾਲ ਕੌਰ ਅਤੇ ਡਾ: ਗੁਰਪ੍ਰੀਤ ਸਿੰਘ ਨੂੰ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਵੱਲੋਂ ਸਨਮਾਨਿਤ ਕੀਤਾ ਗਿਆ। 4500 ਵਰਗ ਗਜ ਵਿੱਚ ਨਿਰਮਿਤ ਇਸ ਹਾਲ ਪੂਰੀ ਤਰ੍ਹਾ ਵਾਤਾਨੂਕੂਲ ਹੈ ਅਤੇ ਆਧੁਨਿਕ ਸਮੇਂ ਦਾ ਲਾਈਟ ਸਿਸਟਮ ਲਗਾਇਆ ਗਿਆ ਹੈ । ਇਸ ਦੀ ਵਰਤੋਂ ਸਪੋਰਟਸ ਅਤੇ ਸੈਮੀਨਾਰ ਆਦਿ ਲਈ ਕੀਤੀ ਜਾਵੇਗੀ । ਸਕੂਲ ਦੇ ਮੈਂਬਰ ਇੰਚਾਰਜ ਸ੍ਰ. ਹਰਮਿੰਦਰ ਸਿੰਘ ਫਰੀਡਮ ਦੇ ਅਣੱਥਕ ਯਤਨਾਂ ਸਦਕਾ ਇਹ ਹਾਲ ਰਿਕਾਰਡ ਸਮੇਂ ਵਿੱਚ ਤਿਆਰ ਕੀਤਾ ਗਿਆ ਹੈ ।

Check Also

ਖਾਲਸਾ ਕਾਲਜ ਅਦਾਰਿਆਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ

ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਧਰਮ ਅਤੇ ਮਜ਼ਲੂਮਾਂ ਦੀ ਰੱਖਿਆ, ਹੱਕ-ਸੱਚ ਲਈ ਅਵਾਜ਼ …

Leave a Reply