Friday, October 9, 2026

ਰਾਜਪਾਲ ਪੰਜਾਬ ਸ੍ਰੀ ਵੀ.ਪੀ ਸਿੰਘ ਬਧਨੌਰ ਵਲੋਂ ਖੇਤੀਬਾੜੀ ਵਿਭਾਗ ਪਠਾਨਕੋਟ ਦੀ ਟੀਮ ਦਾ ਸਨਮਾਨ

ਪਠਾਨਕੋਟ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਬਹੁ ਮੰਤਵੀ ਖੇਡ ਸਟੇਡੀਅਮ ਲਮੀਨੀ ਦੀ ਗਰਾਊਂਡ ਵਿਖੇ ਮਨਾਏ ਗਏ ਰਾਜ ਪੱਧਰੀ ਗਣਤੰਤਰ ਦਿਵਸ ਦਾ PPN2801201803ਸਮਾਰੋਹ ਮੌਕੇ ਖੇਤੀਬਾੜੀ ਵਿਭਾਗ ਪਠਾਨਕੋਟ ਵਲੋਂ ਕੱਢੀ ਗਈ ਝਾਕੀ ਨੂੰ ਤੀਜਾ ਸਥਾਨ ਹਾਸਲ ਹੋਇਆ।ਮਾਨਯੋਗ ਰਾਜਪਾਲ ਪੰਜਾਬ ਸ੍ਰੀ ਵੀ ਪੀ ਸਿੰਘ ਬਧਨੌਰ ਨੇ ਸਨਮਾਨ ਚਿੰਨ੍ਹ ਦੇ ਕੇ ਖੇਤੀਬਾੜੀ ਵਿਭਾਗ ਪਠਾਨਕੋਟ ਦੀ ਟੀਮ ਨੂੰ ਸਨਮਾਨਿਤ ਕੀਤਾ।ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਪਠਾਨਕੋਟ ਦੀ ਸਮੁੱਚੀ ਟੀਮ ਵਲੋਂ ਤਿਆਰ ਕੀਤੀ ਇਸ ਝਾਕੀ ਵਿੱਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕਿਸਾਨ ਕਰਜਾ ਰਾਹਤ ਸਕੀਮ 2017 ਬਾਰੇ ਦਰਸਾਇਆ ਗਿਆ ਹੈ, ਜਿਸ ਤਹਿਤ ਸਭ ਤੋਂ ਪਹਿਲਾਂ ਛੋਟੇ ਆਰਥਿਕ ਪੱਖੋਂ ਕਮਜ਼ੋਰ ਕਿਸਾਨਾਂ ਦੇ ਸਹਿਕਾਰੀ ਸਭਾਵਾਂ ਦੇ ਕਰਜ਼ੇ ਮਾਫ ਕੀਤੇ ਜਾ ਰਹੇ ਹਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply