Wednesday, August 12, 2026

ਮੈਡੀਕਲ ਕੈਂਪ ਦੌਰਾਨ 300 ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ

ਮਾਲੇਰਕੋਟਲਾ, 28 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਨੇੜਲੇ ਪਿੰਡ ਸ਼ੇਰਵਾਨੀ ਕੋਟ ਦੀ ਗ੍ਰਾਮ ਪੰਚਾਇਤ ਵੱਲੋਂ ਸਰਪੰਚ ਸਤਵਿੰਦਰ ਸਿੰਘ ਗੋਗੀ ਦੀ PPN2801201808ਅਗਵਾਈ ਵਿੱਚ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਰਕਾਰੀ ਹਸਪਤਾਲ ਦੇ ਬੀਮਾਰੀਆਂ ਦੇ ਮਾਹਿਰ ਡਾਕਟਰ ਮੁਹੰਮਦ ਬਿਲਾਲ ਅਤੇ ਦੰਦਾਂ ਦੀਆਂ ਬੀਮਾਰੀਆਂ ਦੀ ਮਾਹਿਰ ਡਾਕਟਰ ਮਨੀਸ਼ਾ ਭਾਰਤੀ ਵੱਲੋਂ ਕਰੀਬ 300 ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ।ਚੈਕਅੱਪ ਦੋਰਾਨ ਲੋੜੀਂਦੇ ਟੈਸਟ ਅਤੇ ਦਵਾਈਆਂ ਮਰੀਜ਼ਾਂ ਨੂੰ ਮੁਫਤ ਦਿੱਤੀਆਂ ਗਈਆਂ।ਸਰਪੰਚ ਸਤਵਿੰਦਰ ਸਿੰਘ ਗੋਗੀ ਨੇ ਦੱਸਿਆ ਕਿ ਪਿੰਡ ਵਿੱਚ ਅਜਿਹੇ ਕੈਂਪ ਸਮੇਂ-ਸਮੇਂ ਤੇ ਲਾਏ ਜਾਣਗੇ, ਕਿਉਂਕਿ ਇਸ ਨਾਲ ਗਰੀਬ ਮਰੀਜ਼ਾਂ ਨੂੰ ਵੱਡੀ ਰਾਹਤ ਮਿਲਦੀ ਹੈ।ਉਨ੍ਹਾਂ ਕਿਹਾ ਕਿ ਪਿੰਡ ਦਾ ਕੋਈ ਵੀ ਵਿਅਕਤੀ ਬੀਮਾਰੀ ਦੋਰਾਨ ਇਲਾਜ ਪੱਖੋਂ ਨਹੀਂ ਮਰਨ ਦਿੱਤਾ ਜਾਵੇਗਾ। ਸਗੋਂ ਉਸ ਦੀ ਪੰਚਾਇਤ ਜਾਂ ਅਪਣੇ ਪੱਧਰ `ਤੇ ਪੂਰੀ ਮਦਦ ਕੀਤੀ ਜਾਵੇਗੀ।
ਇਸ ਮੌਕੇ ਕੈਂਪ ਵਿੱਚ ਮੌਜੂਦ ਨੰਬਰਦਾਰ ਸੁਰਿੰਦਰਜੀਤ ਸਿੰਘ ਭੋਲਾ, ਅਬਦੁਲ ਗੱਫਾਰ, ਪੰਚ ਸੂਬਾ ਖਾਂ, ਮਹਿੰਦਰ ਸਿੰਘ, ਚਮਕੋਰ ਸਿੰਘ, ਪੰਚ ਚਰਨਜੀਤ ਸਿੰਘ, ਮਾਸਟਰ ਮਨਜੀਤ ਸਿੰਘ, ਰਣਜੋਤ ਸਿੰਘ, ਗੁਰਵਿੰਦਰ ਸਿੰਘ, ਫੋਜੀ ਗੁਰਜੰਟ ਸਿੰਘ, ਸਰੂਪ ਸਿੰਘ, ਗੁਰਦੇਵ ਸਿੰਘ ਸਰਪੰਚ, ਰਾਜ ਸਿੰਘ, ਮਨਜੀਤ ਸਿੰਘ, ਬਲਦੇਵ ਸਿੰਘ ਅਤੇ ਬਾਬਾ ਦਲੀਪ ਸਿੰਘ ਮਰੀਜ਼ਾਂ ਦੀ ਸਾਂਭ ਸੰਭਾਲ ਵਿੱਚ ਲੱਗੇ ਹੋਏ ਸਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply