Tuesday, March 17, 2026

ਦਿੱਲੀ ਕਮੇਟੀ ਹਰ ਸਾਲ ਮਨਾਏਗੀ ਦਮਦਮੀ ਟਕਸਾਲ ਦਾ ਸਥਾਪਨਾ ਦਿਵਸ – ਜੀ.ਕੇ

ਅੰਮ੍ਰਿਤਸਰ (ਦਿਲੀ), 28 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਦਿੱਲੀ ਸਿੱਖ ਗੁਰਦਵਾਰਾ ਮੈਨੇਜਮੈਂਟ ਕਮੇਟੀ ਹਰ ਸਾਲ ਅਮਰ ਸ਼ਹੀਦ ਬਾਬਾ ਦੀਪ ਸਿੰਘ PPN2801201811ਜੀ ਦਾ ਜਨਮ ਦਿਹਾੜਾ ਅਤੇ ਦਮਦਮੀ ਟਕਸਾਲ ਦਾ ਸਥਾਪਨਾ ਦਿਵਸ ਮਨਾਏਗੀ।ਇਹ ਐਲਾਨ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਗੁ: ਬੰਗਲਾ ਸਾਹਿਬ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਅਤੇ ਦਮਦਮੀ ਟਕਸਾਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਇਹ ਸਮਾਗਮ ਅੰਮਿ੍ਰਤ ਵੇਲੇ ਤੋਂ ਅੱਧੀ ਰਾਤ ਤੱਕ ਚੱਲੇ ਸਮਾਗਮ ਵਿੱਚ ਪੁੱਜੀਆਂ ਹਜ਼ਾਰਾਂ ਸਿੱਖ ਸੰਗਤਾਂ ਵਿੱਚ ਉੱਘੀਆਂ ਪੰਥਕ ਹਸਤੀਆਂ ਵਿਚ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਗਿਆਨੀ ਇਕਬਾਲ ਸਿੰਘ, ਗੁ: ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਸ਼ਾਮਿਲ ਸਨ।ਜਿਨ੍ਹਾਂ ਨੇ ਗੁਰਮਤਿ ਸਿਧਾਂਤਾਂ ਮਰਿਆਦਾਵਾਂ ’ਤੇ ਚਰਚਾ ਕਰਦਿਆਂ ਮੌਜੂਦਾ ਹਲਾਤਾਂ ’ਚ ਗੁਰੂ ਦੇ ਲੜ ਲਗ ਕੇ ਜ਼ਿੰਦਗੀ ਜਿਊਣ ਨੂੰ ਹੀ ਸਹੀ ਰਾਹ ਦਸਿਆ।ਪ੍ਰਧਾਨ ਜੀ ਕੇ ਨੇ ਦਮਦਮੀ ਟਕਸਾਲ ਅਤੇ ਇਸ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਦੀਆਂ ਪੰਥ ਪ੍ਰਤੀ ਸੇਵਾਵਾਂ ਅਤੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦਿਲੀ ਕਮੇਟੀ ਧਰਮ ਪ੍ਰਚਾਰ ਦੇ ਖੇਤਰ ’ਚ ਦਮਦਮੀ ਟਕਸਾਲ ਨੂੰ ਹਰ ਤਰਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੰਦੀ ਹੈ। ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ  ਦਿਲੀ ਕਮੇਟੀ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦਮਦਮੀ ਟਕਸਾਲ ਹਮੇਸ਼ਾਂ ਹੀ ਪੰਥ ਪ੍ਰਤੀ ਸਮਰਪਿਤ ਸੋਚ ਦੇ ਪਹਿਰਾ ਦਿੰਦੀ ਰਹੀ ਹੈ ਅਤੇ ਹਮੇਸ਼ਾਂ ਹੀ ਦਿੰਦੀ ਰਹੇਗੀ। ਉਹਨਾਂ ਨੇ ਟਕਸਾਲ ਦੇ ਪਹਿਲੇ ਮੁਖੀ ਬਾਬਾ ਦੀਪ ਸਿੰਘ ਜੀ ਦੇ ਜੀਵਨ ਤੋਂ ਸਿੱਖ ਸੰਗਤਾਂ ਨੂੰ ਜਾਣੂ ਕਰਾਉਂਦਿਆਂ ਦੱਸਿਆ ਕਿ ਜਿਥੇ ਉਹਨਾਂ ਨੇ ਸ੍ਰੀ ਗੁਰੂ ਗ੍ਰੰਥ ਦੇ ਸਰੂਪ ਦੇ ਕਈ ਉਤਾਰੇ ਕੀਤੇ ਉੱਥੇ ਜਦੋਂ ਦੁਸ਼ਮਣਾਂ ਨੇ ਸਰੀ ਦਰਬਾਰ ਸਾਹਿਬ ’ਤੇ ਹਮਲਾ ਕੀਤਾ ਤਾਂ ਉਹ ਆਪਣੀ ਬਿਰਧ ਅਵਸਥਾ ਦੀ ਪ੍ਰਵਾਹ ਨਾ ਕਰਦਿਆਂ ਕੁਰਬਾਨੀ ਦੇ ਲਈ ਜੂਝਦੇ ਹੋਏ ਸਭ ਤੋਂ ਮੋਹਰੀ ਹੋਏ ਅਤੇ ਸ਼ਹੀਦੀ ਪ੍ਰਾਪਤ ਕੀਤੀ।ਉਹਨਾਂ ਦੇ ਨਕਸ਼ੇ ਕਦਮਾਂ ’ਤੇ ਚਲਦੇ ਹੋਏ ਟਕਸਾਲ ਦੇ ਦੂਜੇ ਮੁਖੀ ਬਾਬਾ ਗੁਰਬਖ਼ਸ਼ ਸਿੰਘ ਅਤੇ 14ਵੇਂ ਮੁਖੀ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਵੀ ਸ੍ਰੀ ਦਰਬਾਰ ਸਾਹਿਬ ਦੀ ਅਜ਼ਮਤ ਲਈ ਸ਼ਹੀਦੀਆਂ ਦਿੱਤਿਆਂ।ਦਿਲੀ ਕਮੇਟੀ ਵੱਲੋਂ ਬਾਬਾ ਹਰਨਾਮ ਸਿੰਘ ਖ਼ਾਲਸਾ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਮਨਜਿੰਦਰ ਸਿੰਘ ਸਿਰਸਾ, ਪਰਮਜੀਤ ਸਿੰਘ ਰਾਣਾ,ਅਵਤਾਰ ਸਿੰਘ ਹਿੱਤ, ਗਿਆਨੀ ਜੀਵਾ ਸਿੰਘ, ਗਿਆਨੀ ਹਰਦੀਪ ਸਿੰਘ ਕਥਾਵਾਚਕ, ਸੰਤ ਬਾਬਾ ਬੰਤਾ ਸਿੰਘ ਮੁੰਡਾ ਪਿੰਡ, ਜਸਪਾਲ ਸਿੰਘ ਸਿੱਧੂ ਮੁੰਬਈ, ਬਾਬਾ ਭੁਪਿੰਦਰ ਸਿੰਘ, ਰਾਗੀ ਦਵਿੰਦਰ ਸਿੰਘ ਖੰਨੇਵਾਲੇ, ਰਾਗੀ ਲਖਵਿੰਦਰ ਸਿੰਘ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply