ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜੀਏਟ ਸੀਨੀ. ਸੈਕੰ. ਸਕੂਲ ਫ਼ਾਰ ਗਰਲਜ਼ ‘ਚ ‘ਮਾਂ-ਬੋਲੀ ਪੰਜਾਬੀ’
‘ਤੇ ਇਕ-ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਸੈਮੀਨਾਰ ‘ਚ ਵੱਖ-ਵੱਖ ਸਕੂਲਾਂ ਤੋਂ ਪ੍ਰਿੰਸੀਪਲਾਂ ਨੇ ਸ਼ਿਰਕਤ ਕੀਤੀ।ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਸੁਆਗਤ ਕੀਤਾ ਤੇ ਨਾਲ ਹੀ ਉਹਨਾਂ ਨੇ ਮਾਂ-ਬੋਲੀ ਪੰਜਾਬੀ ‘ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮਾਂ-ਬੋਲੀ ਹੀ ਸਾਡੀ ਪਹਿਚਾਣ ਹੈ।ਅੰਤਰਰਾਸ਼ਟਰੀ ਪੱਧਰ ‘ਤੇ ਵੀ ਪੰਜਾਬੀ ਭਾਸ਼ਾ ਦਾ ਪੂਰਾ ਦਬਦਬਾ ਹੈ, ਇਸ ਲਈ ਸਾਨੂੰ ਪੰਜਾਬੀ ਹੋਣ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ।ਇਸ ਸੈਮੀਨਾਰ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰਨਾ ਤੇ ਜ਼ਿੰਦਗੀ ‘ਚ ਅੱਗੇ ਵਧਣ ਲਈ ਚੰਗੀ ਸੇਧ ਪ੍ਰਦਾਨ ਕਰਨਾ ਹੈ।
ਸੈਮੀਨਾਰ ‘ਚ ਮਾਂ-ਬੋਲੀ ਪੰਜਾਬੀ ‘ਤੇ ਤਿੰਨ ਪਰਚੇ ਪੜ੍ਹੇ ਗਏ।ਇਸ ਸੈਮੀਨਾਰ ਵਿੱਚ ਡਾ. ਪਰਮਜੀਤ, ਡਾ. ਮੇਘਾ ਤੇ ਮਿ: ਰਾਜਦੀਪ ਮਹਿਰਾ ਨੇ ਮਾਂ-ਬੋਲੀ ‘ਤੇ ਵਿਚਾਰ ਪੇਸ਼ ਕੀਤੇ। ਸਕੂਲ ਦੀਆਂ ਤਿੰਨ ਵਿਦਿਆਰਥਣਾਂ ਨੇ ਸਵੈ-ਰਚਿਤ ਕਵਿਤਾਵਾਂ ਸੁਣਾਈਆਂ।ਵੱਖ-ਵੱਖ ਸਕੂਲਾਂ ਤੋਂ ਆਏ ਪ੍ਰਿੰਸੀਪਲਾਂ ਨੂੰ ਉਹਨਾਂ ਦੀ ਸਕੂਲਾਂ ਵਿਚਲੀ ਵਧੀਆ ਕਾਰਗੁਜ਼ਾਰੀ, ਬੱਚਿਆਂ ਨੂੰ ਕਿਤਾਬੀ ਗਿਆਨ ਤੋਂ ਇਲਾਵਾ ਵਿਹਾਰਕ ਗਿਆਨ ਦੇਣ ਅਤੇ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਵਲੋਂ ਯਾਦ-ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਮੰਚ ਸੰਚਾਲਨ ਕਾਲਜ ਦੇ ਪੰਜਾਬੀ ਵਿਭਾਗ ਤੋਂ ਡਾ. ਸੁਨੀਤਾ ਸ਼ਰਮਾ ਨੇ ਕੀਤਾ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media