ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਪਿਛਲੇ ਦਿਨੀਂ ਕੁਝ ਗੈਂਗਸਟਰਾਂ ਨੂੰ ਪਨਾਹ ਦੇਣ ਵਾਲੇੇ ਅੰਮ੍ਰਿਤਪਾਲ ਸਿੰਘ ਬਾਠ ਦੀ
ਗ੍ਰਿਫ਼ਤਾਰੀ ਦੀ ਮੀਡੀਆ ’ਚ ਖ਼ਬਰ ਆਈ ਹੈ ਅਤੇ ਨਾਲ ਇਹ ਵੀ ਲਿਖਿਆ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਬਾਠ ਖਾਲਸਾ ਕਾਲਜ ਅੰਮ੍ਰਿਤਸਰ ਦਾ ਪੁਰਾਣਾ ਵਿਦਿਆਰਥੀ ਤੇ ਕਾਲਜ ਦੀ ਵਿਦਿਆਰਥੀ ਯੂਨੀਅਨ ਦਾ ਪ੍ਰਧਾਨ ਸੀ।
ਇਸ ਸਬੰਧੀ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੱਮੁਚੇ ਮੀਡੀਆ ਨਾਲ ਜੁੜੇ ਭਾਈਚਾਰੇ ਨੂੰ ਕਾਲਜ ਵਲੋਂ ਸਪੱਸ਼ਟ ਕੀਤਾ ਜਾਂਦਾ ਹੈ ਕਿ ਅੰਮ੍ਰਿਤਪਾਲ ਸਿੰਘ ਬਾਠ ਕਦੇ ਵੀ, ਇਕ ਦਿਨ ਵੀ ਖਾਲਸਾ ਕਾਲਜ ਅੰਮ੍ਰਿਤਸਰ ਦਾ ਵਿਦਿਆਰਥੀ ਨਹੀਂ ਰਿਹਾ ਹੈ।ਪਿਛਲੇ ਕਈ ਸਾਲਾਂ ਤੋਂ ਕਾਲਜ ਅੰਦਰ ਨਾ ਕੋਈ ਵਿਦਿਆਰਥੀ ਯੂਨੀਅਨ ਹੈ ਅਤੇ ਨਾ ਹੀ ਕੋਈ ਪ੍ਰਧਾਨ ਹੈ।ਉਨ੍ਹਾਂ ਮੀਡੀਆ ਭਾਈਚਾਰੇ ਨੂੰ ਬੇਨਤੀ ਕਰਦਿਆਂ ਕਿਹਾ ਕਿ ਕਿਸੇ ਦਾ ਵੀ ਕਾਲਜ ਨਾਲ ਨਾਮ ਜੋੜਣ ਤੋਂ ਪਹਿਲਾਂ ਕਾਲਜ ਕੋਲੋਂ ਇਸ ਸਬੰਧੀ ਸਹੀ ਜਾਣਕਾਰੀ ਹਾਸਲ ਕਰ ਲਈ ਜਾਵੇ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media