Monday, March 16, 2026

ਖਾਲਸਾ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਏ PPN2901201806ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ।ਜਿਸ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।
ਖਾਲਸਾ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਗੁਰੂ ਜੱਸ ਗਾ ਕੇ ਹਾਜ਼ਰ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।ਸਿੱਖ ਇਤਿਹਾਸ ਤੇ ਖੋਜ ਵਿਭਾਗ ਦੇ ਡਾ. ਕੁਲਦੀਪ ਸਿੰਘ ਨੇ ਗੁਰੂ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਸਬੰਧੀ ਚਾਨਣਾ ਪਾਇਆ।ਛੀਨਾ ਨੇ ਇਸ ਦੌਰਾਨ ਸਮੂੰਹ ਸੰਗਤ ਨੂੰ ਇਸ ਪਵਿੱਤਰ ਦਿਹਾੜੇ ’ਤੇ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਗਏ ਮਾਰਗ ’ਤੇ ਚਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਧਾਰਮਿਕ, ਰਾਜਨੀਤਿਕ ਅਤੇ ਸੱਭਿਆਚਾਰਕ ਚੇਤਨਾ ਲੋਕਾਂ ਨੂੰ ਮੁਹੱਈਆ ਕਰਨ ਦੇ ਲਈ ਤਾਕਤਵਰ ਧਾਰਮਿਕ ਵਿਚਾਰਧਾਰਾ ਨੂੰ ਜਨਮ ਦਿੱਤਾ ਤਾਂ ਕਿ ਉਹ ਸਵਾਭਿਮਾਨੀ ਜ਼ਿੰਦਗੀ ਬਤੀਤ ਕਰਨ ਦੇ ਕਾਬਲ ਹੋਵੇ।ਛੀਨਾ ਤੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲਕੇ ਸ਼ਬਦ ਗਾਇਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ਡਾ. ਗੁਰਮੋਹਨ ਸਿੰਘ ਵਾਲੀਆ, ਕੌਂਸਲ ਦੇ ਜੁਆਇੰਟ ਸਕੱਤਰ ਸੁਖਦੇਵ ਸਿੰਘ ਅਬਦਾਲ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜੇ.ਐਸ ਢਿੱਲੋਂ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਆਰ.ਕੇ ਧਵਨ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਐਸ. ਐਸ ਸਿੱਧੂ, ਖਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ (ਰਣਜੀਤ ਐਵੀਨਿਊ) ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰ: ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਫਿਜੀਕਲ ਐਜ਼ੂਕੇਸ਼ਨ ਹੇਰ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਨੀਲਮ ਹੰਸ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਕੌਰ ਗੋਗੋਆਣੀ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰ: ਗੁਰਿੰਦਰਜੀਤ ਕੌਰ, ਅੰਡਰ ਸੈਕਟਰੀ ਕਮ-ਡਿਪਟੀ ਡਾਇਰੈਕਟਰ ਡੀ. ਐੱਸ. ਰਟੌਲ, ਕਾਲਜ, ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply