ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ)- ਚੀਫ ਖਾਲਸਾ ਦੀਵਾਨ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿਖੇ ੧੧ਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ। ਬੱਚਿਆਂ ਨੂੰ ਜੀਵਨ ਦੇ ਅਗਲੇਰੇ ਪੰਧ ਵਿੱਚ ਉੱਚੀਆਂ ਪਦਵੀਆਂ ਪ੍ਰਾਪਤ ਕਰਨ ਲਈ ਆਪਣਾ ਆਸ਼ੀਰਵਾਦ ਦੇਣ ਲਈ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਆਨਰੇਰੀ ਸਕੱਤਰ ਤੇ ਸਕੂਲ ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ ਤੇ ਸ੍ਰੀਮਤੀ ਸੁਰਿੰਦਰ ਕੌਰ ਸੇਠੀ ਸਕੂਲ ਮੈਂਬਰ ਇੰਚਾਰਜ ਗੁਰਿੰਦਰ ਸਿੰਘ ਚਾਵਲਾ ਤੇ ਸ੍ਰੀਮਤੀ ਅਰਵਿੰਦਰ ਕੌਰ ਚਾਵਲਾ ਉਚੇਚੇ ਤੌਰ ਤੇ ਪੁੱਜੇ। ਇਸ ਮੌਕੇ ਵਿਦਿਆਰਥੀਆਂ ਨੇ ਸਕੂਲ ਵਿੱਚ ਬਿਤਾਏ ਸਮੇਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਤੇ ਪੇਸ਼ ਕੀਤੇ ਗਏ ਰੰਗਾ-ਰੰਗ ਪ੍ਰੋਗਰਾਮ ਵਿੱਚ ਬੱਚਿਆਂ ਨੇ ਮਾਡਲਿੰਗ, ਡਾਂਸ, ਸਵਾਲ-ਜਵਾਬ ਪ੍ਰਤੀਯੋਗਤਾ ਆਦਿ ਵੰਨਗੀਆਂ ਪੇਸ਼ ਕੀਤੀਆਂ।ਮਿਸਟਰ ਸਿੰਘ ਦਾ ਖਿਤਾਬ ਇੰਦਰਪਾਲ ਸਿੰਘ ਤੇ ਮਿਸ ਕੌਰ ਦਾ ਖਿਤਾਬ ਭਵਨੀਤ ਕੌਰ ਨੂੰ ਦਿੱਤਾ ਗਿਆ।ਅਖੀਰ ਵਿੱਚ ਸੰਤੋਖ ਸਿੰਘ ਸੇਠੀ, ਗੁਰਿੰਦਰ ਸਿੰਘ ਚਾਵਲਾ ਤੇ ਪ੍ਰਿੰ: ਅਮਰਜੀਤ ਕੌਰ ਨੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਬੋਰਡ ਪ੍ਰੀਖਿਆ ਵਿੱਚ ਸਫਲਤਾ ਹਾਸਲ ਕਰਨ ਦਾ ਅਸ਼ੀਰਵਾਦ ਦਿੱਤਾ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …