Tuesday, September 22, 2026

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੁਫਤ ਮੈਡੀਕਲ ਜਾਂਚ ਕੈਂਪ 31 ਜਨਵਰੀ ਨੂੰ

ਸੰਦੌੜ, 30 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਮਹੰਤ ਬਾਬਾ ਤ੍ਰਿਵੈਣੀ ਦਾਸ ਜੀ ਦੇ ਅਸ਼ੀਰਵਾਦ ਸਦਕਾ ਉਘੇ ਸਮਾਜਸੇਵੀ ਇੰਦਰਜੀਤ ਸਿੰਘ ਮੁੰਡੇ Human Healthਦੇ ਅਗਵਾਈ ਹੇਠ ਡੇਰਾ ਇੰਦਰਪੁਰੀ ਸ਼ੇਰਵਾਨੀਕੋਟ (ਕੈਲੋਂ) ਵਿਖੇ ਮਿਸ਼ਨ ਤੰਦਰੁਸ਼ਤ ਪੰਜਾਬ ਤਹਿਤ ਮੁਫਤ 31 ਜਨਵਰੀ ਦਿਨ ਬੁੱਧਵਾਰ ਨੂੰ ਸਵੇਰੇ 9ਵਜੇ ਤੋਂ ਦੁਪਹਿਰ 1.00 ਵਜੇ ਤੱਕ ਮੁਫਤ ਮੈਡੀਕਲ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ।ਇਸ ਕੈਂਪ ਦਾ ਉਦਘਾਟਨ ਰਾਮਗੜੀ੍ਹਆ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਗੁਰਦੀਪ ਸਿੰਘ ਧੀਮਾਨ ਕਰਨਗੇ।ਇਸ ਕੈਂਪ ਵਿੱਚ ਇਨਕਮ ਟੈਕਸ ਦੇ ਕਮਿਸਨਰ ਪਿ੍ਰੰਸੀਪਲ ਜਗਤਾਰ ਸਿੰਘ ਅਤੇ ਸਰਾਜ ਅਹਿਮਦ ਤਹਿਸੀਲਦਾਰ ਮਲੇਰਕੋਟਲਾ ਮੁੱਖ ਮਹਿਮਾਨ ਦੇ ਤੌਰ ਤੇ ਸ਼ਮੂਲੀਅਤ ਕਰਨਗੇ।ਡਾ. ਅਵੀਸੇਕ ਦਾਸ, ਡਾ. ਜਸਵਿੰਦਰ ਸਿੰਘ ਵੱਲੋਂ ਪੇਟ ਦੀਆਂ ਬੀਮਾਰੀਆਂ ਸੂਗਰ, ਦਿਲ ਦੇ ਰੋਗ ਵਰਗੀਆਂ ਬੀਮਾਰੀਆਂ ਦੀ ਮੁਫਤ ਜਾਂਚ ਕੀਤੀ ਜਾਵੇਗੀ ਅਤੇ ਲੋੜਵੰਦਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਜਾਣਗੀਆਂ।ਇਹ ਜਾਣਕਾਰੀ ਕੈਂਪ ਇੰਚਾਰਜ਼ ਕੇਸ਼ਰ ਸਿੰਘ ਭੁੱਲਰ ਨੇ ਸਾਂਝੀ ਕੀਤੀ।

 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply