ਮਾਲੇਰਕੋਟਲਾ, 30 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਬੇਮਿਸਾਲ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਦੀ ਯਾਦ ‘ਚ ਅੱਜ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਐਸ.ਡੀ.ਐਮ ਡਾਕਟਰ ਪ੍ਰੀਤੀ ਯਾਦਵ ਦੀ ਅਗਵਾਈ ਹੇਠ ਸਥਾਨਕ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ।ਪ੍ਰੀਤੀ ਯਾਦਵ ਨੇ ਕਿਹਾ ਕਿ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੂਰਵੀਰਾਂ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ। ਇਸ ਮੌਕੇ ਡੀ.ਐਸ.ਪੀ ਯੋਗੀਰਾਜ, ਬੀ.ਡੀ.ਪੀ.ਓ ਭੁਪਿੰਦਰ ਕੁਮਾਰ ਸਾਰਧਾ, ਸੀ.ਡੀ.ਪੀ.ਓ ਪਵਨ ਕੁਮਾਰ, ਸੀ.ਡੀ.ਪੀ.ਓ ਬਹਾਦਰ ਸਿੰਘ, ਮਾਰਕਿਟ ਕਮੇਟੀ ਦੇ ਸੁਪਰਡੰਟ ਮਹਿੰਦਰ ਸਿੰਘ, ਜਸਵੀਰ ਸਿੰਘ ਬਨਭੋਰਾ, ਅਮ੍ਰਿੰਤਪਾਲ ਸਿੰਘ ਪੰਨੂੰ, ਲਾਲਦੀਨ, ਧਰਮ ਸਿੰਘ, ਸਤੀਸ਼ ਕੁਮਾਰ, ਜ਼ਿਲ੍ਹਾ ਉਦਯੋਗ ਕੇਂਦਰ ਦੇ ਸੁਪਰਡੰਟ ਮੁਹੰਮਦ ਸ਼ਾਹਿਦ, ਤਾਰਾ ਸਿੰਘ, ਮਨਪ੍ਰੀਤ ਸਿੰਘ, ਸਰਬਜੀਤ ਸਿੰਘ, ਤਰਲੋਚਨ ਸਿੰਘ, ਰੋਹਿਤ ਕੁਮਾਰ ਸ਼ਰਮਾ, ਹਮੀਰ ਕੌਰ, ਬਲਵੀਰ ਕੌਰ ਆਦਿ ਵੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …