ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਅੰਮ੍ਰਿਤਸਰ ਵਿਕਾਸ ਅਥਾਰਟੀ ਵਲੋਂ ਅਲਾਟੀ, ਜਮੀਨ ਮਾਲਕਾਂ, ਪ੍ਰਮੋਟਰਾਂ, ਕੋਲੋਨਾਈਜ਼ਰਾਂ ਦੀਆਂ ਸਿਕਾਇਤਾਂ ਸੁਣਨ ਲਈ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਲਈ ਦੋ ਰੋਜਾ ਸ਼ਿਕਾਇਤ ਨਿਵਾਰਣ ਕੈਂਪ ਮੁੱਖ ਪ੍ਰਸਾਸ਼ਕ ਸ੍ਰੀਮਤੀ ਦੀਪਤੀ ਉਪਲ ਦੀ ਅਗਵਾਈ ਹੇਠ ਲਗਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਅੰਮਿ੍ਰਤਸਰ ਵਿਕਾਸ ਅਥਾਰਟੀ ਤਜਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ 1 ਫਰਵਰੀ ਨੂੰ ਅਲਾਟੀ, ਜਮੀਨ ਮਾਲਕਾਂ ਅਤੇ ਭੋਂ ਸੰਗਠਨਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਦਾ ਸ਼ਿਕਾਇਤ ਨਿਵਾਰਣ ਕੈਂਪ ਅਰਬਨ ਹੱਟ, ਪੁਰਾਣਾ ਸ੍ਰੀ ਗੁਰੂ ਤੇਗ ਬਹਾਦਰ ਹਸਪਤਾਲ ਵਿਖੇ ਸਵੇਰੇੇ 11:00 ਵਜੇ ਤੋਂ ਸ਼ਾਮ 4:00 ਵਜੇ ਤੱਕ ਲਗਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 2 ਫਰਵਰੀ ਨੂੰ ਪ੍ਰਮੋਟਰ, ਕੋਲੋਨਾਈਜਰ ਅਤੇ ਕੰਟਰੈਕਟਰਜ਼ ਦੀਆਂ ਸ਼ਿਕਾਇਤਾਂ ਸੁਣਨ ਲਈ 4 ਜਿਲ੍ਹਿਆਂ ਦਾ ਸ਼ਿਕਾਇਤ ਨਿਵਾਰਣ ਕੈਂਪ ਵੀ ਅਰਬਨ ਹੱਟ ਵਿਖੇ ਲਗਾਇਆ ਜਾਵੇਗਾ।ਉਨ੍ਹਾਂ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸ਼ਿਕਾਇਤਾਂ ਸਬੰਧੀ ਪਹੁੰਚ ਕਰ ਸਕਦੇ ਹਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਮੌਕੇ `ਤੇ ਹੀ ਕਰ ਦਿੱਤਾ ਜਾਵੇਗਾ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media