Tuesday, March 17, 2026

ਖੇਤੀ ਮਸ਼ੀਨਰੀ ’ਤੇ 80 ਫ਼ੀਸਦੀ ਸਬਸਿਡੀ ਲਈ ਅਰਜੀਆਂ 6 ਫਰਵਰੀ ਤੱਕ – ਡੀ.ਸੀ

DC Sanghaਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਖੇਤੀਬਾੜੀ ਵਿਭਾਗ ਅੰਮ੍ਰਿਤਸਰ ਵਲੋਂ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਅਤੇ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਪਿਛਲੇ ਸਮੇਂ ਤੋਂ ਪੰਜਾਬ ਸਰਕਾਰ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਜਿਥੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਬਿਨਾ ਅੱਗ ਲਗਾਏ ਖੇਤਾਂ ਵਿੱਚ ਹੀ ਸਾਂਭਣ ਅਤੇ ਜੈਵਿਕ ਖਾਦ ਵਜੋਂ ਖੇਤਾਂ ਦੀ ਮਿੱਟੀ ਵਿੱਚ ਮਿਲਾ ਕੇ ਜਮੀਨ ਦੀ ਸਿਹਤ-ਸੁਧਾਰ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਵਾਤਾਵਰਨ ਨੂੰ ਗੰਦਲਾ ਹੋਣ ਤੋਂ ਰੋਕਣ ਲਈ ਸਮੇਂ-ਸਮੇਂ ’ਤੇ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਸੰਘਾ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਦੀ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮਸ਼ੀਨਰੀ ਬੈਂਕ ਬਣਾ ਕੇ ਨਵੀਂ ਖੇਤੀ ਮਸ਼ੀਨਰੀ ਕਿਰਾਏ ’ਤੇ ਮੁਹੱਈਆ ਕਰਵਾਉਣ ਦੇ ਲਈ ਕਸਟਮ ਹਾਈਰਿੰਗ ਸੈਂਟਰ ਖੋਲ੍ਹਣ ਦੇ ਚਾਹਵਾਨ ਕਿਸਾਨਾਂ ਨੂੰ ਸਬਸਿਡੀ ਦੇਣ ਦੀ ਤਜਵੀਜ਼ ਬਣਾਈ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਤਹਿਤ ਜ਼ਿਲ੍ਹੇ ਵਿੱਚ 10-10 ਲੱਖ ਰੁਪਏ ਦੇ ਤਿੰਨ ਮਸ਼ੀਨਰੀ ਬੈਂਕ ਬਣਾਏ ਜਾਣਗੇ, ਜਿਨ੍ਹਾਂ ਤਹਿਤ ਕਿਸਾਨਾਂ ਦੇ ਗਰੁੱਪ ਜਾਂ ਕੋਆਪਰੇਟਿਵ ਗਰੁੱਪ ਬਣਾ ਕੇ ਖੇਤੀ ਮਸ਼ੀਨਰੀ ’ਤੇ 80 ਫ਼ੀਸਦੀ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਅਧੀਨ ਟਰੈਕਟਰ ਤੋਂ ਬਿਨਾਂ ਕੇਵਲ ਖੇਤੀ ਮਸ਼ੀਨਰੀ ਅਤੇ ਸੰਦ ਹੀ ਖਰੀਦੇ ਜਾ ਸਕਣਗੇ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 25 ਲੱਖ ਰੁਪਏ ਦਾ ਇੱਕ ਮਸ਼ੀਨਰੀ ਬੈਂਕ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ। ਜਿਸ ਤਹਿਤ 40 ਫ਼ੀਸਦੀ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ।
ਦਲਬੀਰ ਸਿੰਘ ਛੀਨਾ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਹਾਰਵੈਸਟਰ ਕੰਬਾਈਨ ਨੂੰ ਲੱਗਣ ਵਾਲਾ ਸੁਪਰ ਐਸ.ਐਮ.ਐਸ, ਸਬ-ਸੋਆਇਲਰ, ਪੈਡੀ ਸਟਰਾਅ, ਚੋਪਰ-ਕਮ-ਸ਼ਰੈਡਰ, ਮਲਚਰ ਅਤੇ ਰਿਵਰਸੀਬਲ ਐਮ.ਪੀ ਪਲਾਓ ਮਸ਼ੀਨਾਂ ’ਤੇ ਕਿਸਾਨਾਂ ਨੂੰ ਵਿਅਕਤੀਗਤ ਤੌਰ ’ਤੇ ਵੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਹ ਸਬਸਿਡੀ ਦੇਣ ਲਈ ਇੱਕ ਕਮੇਟੀ ਗਠਿਤ ਕਰਕੇ ਯੋਗ ਲਾਭਪਾਤਰੀਆਂ ਦੀ ਚੋਣ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਖੇਤੀ ਮਸ਼ੀਨਰੀ ’ਤੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ ਆਪਣੀਆਂ ਅਰਜੀਆਂ 6 ਫਰਵਰੀ 2018 ਤੱਕ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਇਸ ਮੌਕੇ ਇੰਜ: ਰਣਬੀਰ ਸਿੰਘ ਰੰਧਾਵਾ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply