ਪਠਾਨਕੋਟ, 31 ਜਨਵਰੀ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ ਅਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ।
ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਕੁਲਵੰਤ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅੱਜ ਅਸੀਂ ਨਿੱਘੀ ਤੇ ਆਜ਼ਾਦ ਫਿਜ਼ਾ ਵਿਚ ਵਿੱਚਰ ਰਹੇ ਹਾਂ।ਉਨਾਂ ਕਿਹਾ ਕਿ ਸਾਡਾ ਵੀ ਫਰਜ਼ ਬਣਦਾ ਹੈ ਕਿ ਦੇਸ਼ ਦੀ ਖੁਸ਼ਹਾਲੀ ਤੇ ਵਿਕਾਸ ਵਿਚ ਆਪਣਾ ਯੋਗਦਾਨ ਪਾਈਏ ਅਤੇ ਦੇਸ਼ ਦੀ ਤਰੱਕੀ ਅਤੇ ਵਿਕਾਸ ਲਈ ਸਾਨੂੰ ਆਪਣੇ-ਆਪਣੇ ਖੇਤਰ ਵਿਚ ਸਕਾਰਤਮਕ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਦੇਸ਼ ਅੰਦਰ ਅਮਨ, ਸਾਂਤੀ ਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ।ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸਲਾਮੀ ਦਿੱਤੀ ਗਈ।
ਇਸ ਮੌਕੇ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਵੀ.ਐਸ ਸੋਨੀ ਐਸ.ਐਸ.ਪੀ, ਡਾ. ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ, ਡਾ. ਨਰੇਸ਼ ਕਾਂਸਰਾ ਸਿਵਲ ਸਰਜਨ ਪਠਾਨਕੋਟ, ਡਾ. ਭੁਪਿੰਦਰ ਸਿੰਘ ਐਸ.ਐਮ.ਓ, ਡਾ. ਤਰਸੇਮ ਸਿੰਘ ਡੀ.ਐਚ.ਓ, ਰਵਿੰਦਰ ਸ਼ਰਮਾ ਜਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ), ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …