ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਦੇ ਗਰਲਜ਼ ਹੋਸਟਲ ਵਿਖੇ ਇਕ ਮੈਡੀਟੇਸ਼ਨ ਸੈਸ਼ਨ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ’ਚ ਪ੍ਰਮੁੱਖ ਬੁਲਾਰੇ ਵਜੋਂ ਪ੍ਰਸਿੱਧ ਅਧਿਆਤਮਕ ਕੌਂਸਲਰ ਸ਼੍ਰੀਮਤੀ ਗਗਨਾ ਸੇਠੀ ਪਹੁੰਚੇ ਹੋਏ ਸਨ, ਜਿੰਨਾਂ ਅਨੇਕਾਂ ਯੂਨੀਵਰਸਿਟੀਆਂ ਤੇ ਹੋਰ ਸੰਸਥਾਵਾਂ ਵਿੱਚ ਅਜਿਹੇ ਸੈਸ਼ਨਾਂ ’ਚ ਪਹੁੰਚਣ ’ਤੇ ਮਾਨਸਿਕ ਤਣਾਓ ਤੇ ਡਰੱਗ ਓਵਰਡੋਜ਼ ਜਿਹੀਆਂ ਅਲਾਮਤਾਂ ਤੋਂ ਛੁਟਕਾਰੇ ਲਈ ਸੁਖਾਲੇ ਰਾਹ ਦਰਸਾਏ ਗਏ।
ਉਨ੍ਹਾਂ ਕਿਹਾ ਕਿ ਗਰੁੱਪ ਮੈਡੀਟੇਸ਼ਨ ’ਚ ਸਕਾਰਾਤਮਕ ਊਰਜਾ ਦਾ ਸੰਚਾਰ ਹੁੰਦਾ ਹੈ, ਜਿਸ ਨਾਲ ਨਫ਼ਰਤ, ਕ੍ਰੋਧ ਅਤੇ ਅਹੰਕਾਰ ਦੀ ਭਾਵਨਾਵਾਂ ’ਚ ਘੱਟ ਜਾਂਦੀਆਂ ਹਨ ਅਤੇ ਖੁਸ਼ਹਾਲੀ, ਸੁਹਿਰਦਤਾ, ਏਕਤਾ ਅਤੇ ਬਾਹਰੀ ਅਤੇ ਅੰਦਰੂਨੀ ਸ਼ਾਂਤੀ ’ਚ ਵਾਧਾ ਹੁੰਦਾ ਹੈ।
ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਕਰਵਾਏ ਗਏ ਸਮਾਗਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਦਾ ਸਮੇਂ-ਸਮੇਂ ’ਤੇ ਆਯੋਜਨ ਹੋਣਾ ਚਾਹੀਦਾ ਹੈ।ਇਸ ਨਾਲ ਵਿਦਿਆਰਥੀਆਂ ਦੇ ਗਿਆਨ ਅਤੇ ਉਨ੍ਹਾਂ ਦੇ ਤਜ਼ਰਬੇ ’ਚ ਨਿਖਾਰ ਆਉਂਦਾ ਹੈ।ਇਸ ਮੌਕੇ ਪ੍ਰੋ. ਸਵਰਾਜ ਕੌਰ, ਡੀਨ ਵਿਦਿਆਰਥੀ ਭਲਾਈ ਪ੍ਰੋ. ਨਵਨੀਨ ਬਾਵਾ, ਡਾ. ਨਵਜੋਤ ਕੌਰ, ਹੋਸਟਲ ਸੁਪਰਡੈਂਟ ਪ੍ਰਭਜੋਤ ਕੌਰ ਵੀ ਮੌਜੂਦ ਸਨ ਵਿਦਿਆਰਥੀਆਂ ਨੇ ਇਸ ਮੌਕੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀਆਂ ਮੁਸ਼ਕਿਲਾਂ ਸਾਂਝੀਆ ਕੀਤੀਆਂ।ਪ੍ਰੋ. ਸੁਪਨਿੰਦਰ ਕੌਰ ਨੇ ਪ੍ਰਿੰ: ਡਾ. ਮਹਿਲ ਸਿੰਘ ਅਤੇ ਮੁੱਖ ਮਹਿਮਾਨ, ਹਾਜ਼ਰੀਨ ਅਧਿਆਪਕ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …