ਸੰਦੌੜ, 31 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਕੇ.ਐਸ ਗਰੁੱਪ ਮਲੇਰਕੋਟਲਾ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਹੰਤ ਬਾਬਾ ਤ੍ਰਿਵੈਣੀ ਦਾਸ ਪਿੰਡ ਸ਼ੇਰਵਾਨੀ ਕੋਟ ਦੇ ਅਸ਼ੀਰਵਾਦ ਸਦਕਾ ਉਘੇ ਸਮਾਜ ਸੇਵੀ ਇੰਦਰਜੀਤ ਸਿੰਘ ਮੁੰਡੇ ਦੀ ਸਰਪ੍ਰਸਤੀ ਹੇਠ ਡੇਰਾ ਇੰਦਰਪੁਰੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਵਾਇਆ ਗਿਆ।ਕੈਂਪ ਦਾ ਉਦਘਾਟਨ ਸਰਾਜ ਅਹਿਮਦ ਤਹਿਸੀਲਦਾਰ ਅਤੇ ਰਾਮਗੜੀ੍ਹਆ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਗੁਰਦੀਪ ਸਿੰਘ ਧੀਮਾਨ ਵਲੋਂ ਸਾਝੇ ਤੋਰ `ਤੇ ਕੀਤਾ ਗਿਆ।ਉਹਨਾਂ ਕਿਹਾ ਕਿ ਇਕ ਨਿਰੋਲ ਸਮਾਜ ਸੇਵੀ ਸੰਸਥਾ ਕੇ.ਐਸ ਸ਼ੋਸ਼ਲ ਵੈਲਫ਼ੇਅਰ ਗੁਰੱਪ ਵਲੋਂ ਲੋਕਾਂ ਦੀ ਭਲਾਈ ਲਈ ਵੱਖ-ਵੱਖ ਬਿਮਾਰੀਆਂ ਨਾਲ ਸਬੰਧਿਤ ਲਗਾਏ ਜਾਂਦੇ ਕੈਂਪਾਂ ਵਿਚ ਇਲਾਕੇ ਦੇ ਲੋਕਾਂ ਨੂੰ ਪੁੱਜ ਕੇ ਲਾਭ ਉਠਾਉਣਾ ਚਾਹੀਦਾ ਹੈ।ਕੈਂਪ ‘ਚ ਮੁੱਖ ਮਹਿਮਾਨ ਦੇ ਤੌਰ `ਤੇ ਪੁੱਜੇ ਜਗਤਾਰ ਸਿੰਘ ਪ੍ਰਿੰਸੀਪਲ ਕਮਿਸ਼ਨਰ ਇਨਕਮ ਟੈਕਸ ਪਟਿਆਲਾ ਨੇ ਕਿਹਾ ਕਿ ਸਾਨੂੰ ਆਪਣੇ ਸਰੀਰ ਪ੍ਰਤੀ ਹਮੇਸ਼ਾਂ ਜਾਗਰੂਕ ਰਹਿਣ ਦੀ ਲੋੜ ਹੈ।ਉਹਨਾਂ ਕਿਹਾ ਕਿ ਅਜਿਹੇ ਕੈਂਪਾਂ ਵਿਚ ਪੁੱਜ ਕੇ ਆਪਣੇ ਸਰੀਰ ਦਾ ਜ਼ਰੂਰ ਚੈਕ ਅੱਪ ਕਰਵਾਉਣਾ ਚਾਹੀਦਾ ਹੈ।
ਕੈਂਪ ਵਿਚ ਪੁੱਜੇ ਮਰੀਜ਼ਾਂ ਦਾ ਡਾ. ਅਭਿਸ਼ੇਕ ਦਾਸ ਅਤੇ ਡਾ. ਜਸਵਿੰਦਰ ਸਿੰਘ ਵਲੋਂ ਚੈਕਅੱਪ ਕੀਤਾ ਗਿਆ ਅਤੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ।ਇਸ ਮੌਕੇ ਨਾਇਬ ਤਹਿਸੀਲਦਾਰ ਗੁਰਦਰਸ਼ਨ ਸਿੰਘ ਖਰੌਡ, ਸਮਾਜ ਸੇਵੀ ਇੰਦਰਜੀਤ ਸਿੰਘ ਮੁੰਡੇ, ਡਾਕਟਰ ਭਗਵਾਨ ਸਿੰਘ, ਡਾਕਟਰ ਦਲਜਿੰਦਰ ਸਿੰਘ, ਸਮਾਜ ਸੇਵੀ ਕੇਸਰ ਸਿੰਘ ਭੁੱਲਰ, ਸੁਖਦੇਵ ਸਿੰਘ ਸਾਬਕਾ ਸਰਪੰਚ, ਮਾਸਟਰ ਰਾਮ ਆਸਰਾ, ਗੁਰਦੀਪ ਸਿੰਘ ਮੰਗੂ, ਦਵਿੰਦਰ ਸਿੰਘ ਗਰਚਾ, ਫ਼ਤਿਹਦੀਨ, ਮੁਹੰਮਦ ਸ਼ਬੀਰ, ਠੇਕੇਦਾਰ ਸਾਰਜ, ਗੁਰਵਿੰਦਰ ਸਿੰਘ, ਵਿਨੋਦ ਕੁਮਾਰ ਲੁਧਿਆਣਾ, ਗੁਰਵਿੰਦਰਪਾਲ ਸਿੰਘ ਆਦਿ ਹਾਜ਼ਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …