ਸੰਦੌੜ, 31 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਅਬਦੁੱਲਾਪੁਰ ਚੁਹਾਣਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਨਗਰ ਨਿਵਾਸੀਆਂ, ਨਗਰ
ਪੰਚਾਇਤ ਦੇ ਉੱਦਮ ਸਦਕਾ ਗੁਰਦੁਆਰਾ ਸਾਹਿਬ ਕੀਰਾਤਪੁਰੀ ਸਾਹਿਬ ਵਿਖੇ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਗਤਾਂ ਦੇ ਦਰਸਨਾਂ ਲਈ ਸੰਦਰ ਪਾਲਕੀ ਵਿੱਚ ਧੰਨ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਨੂੰ ਬਿਰਾਜ਼ਮਾਨ ਕੀਤਾ ਗਿਆ।ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਸਹਿਬਾਨਾਂ ਨੇ ਕੀਤੀ।ਜਿਸ ਵਿੱਚ ਸੰਗਤਾਂ ਨੇ ਵੱਧ ਚੜ੍ਹ ਕੇ ਆਪਣੀ ਹਾਜ਼ਰੀ ਭਰੀ।ਪੰਥਕ ਢਾਡੀ ਜੱਥੇ ਵੱਲੋਂ ਭਗਤ ਰਵਿਦਾਸ ਜੀ ਦੇ ਜੀਵਨ ਨਾਲ ਸਬੰਧਤ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਗੱਤਕਾ ਪਾਰਟੀ ਨੇ ਆਪਣੀ ਕਲਾ ਦਾ ਜੌਹਰ ਵਿਖਾ ਕੇ ਸੰਗਤਾਂ ਦਾ ਮਨ ਮੌਹ ਲਿਆ।ਪਿੰਡ ਵਾਸੀਆਂ ਵੱਲੋਂ ਸੰਗਤਾਂ ਲਈ ਚਾਹ ਪਕੌੜਿਆਂ ਦੇ ਲੰਗਰ ਦਾ ਪ੍ਰਬੰਧ ਵੀ ਕੀਤਾ।ਨਗਰ ਕੀਰਤਨ ਵੱਖ ਵੱਖ ਪੜਾਵਾਂ ਤੋਂ ਹੰੁਦਾ ਹੋਇਆਂ ਪੂਰੇ ਪਿੰਡ ਦੀ ਪ੍ਰਕਰਮਾ ਕਰਕੇ ਸਾਮ ਨੂੰ ਗੁਰੁ ਘਰ ਆ ਕੇ ਸੰਪੂਰਨਤਾ ਦੀ ਅਰਦਾਸ ਕੀਤੀ।ਇਸ ਮੌਕੇ ਸਮੂਹ ਨਗਰ ਵਾਸੀ, ਪ੍ਰਬੰਧਕੀ ਕਮੇਟੀ ਅਤੇ ਨੌਜਵਾਨਾਂ ਨੇ ਆਪਣੀ ਆਂਪਣੀ ਸੇਵਾ ਨਿਭਾਈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media