ਗਹਿਰੀ ਮੰਡੀ, 31 ਜਨਵਰੀ (ਪੰਜਾਬ ਪੋਸਟ- ਡਾ. ਨਰਿੰਦਰ ਸਿੰਘ) – ਜੰਡਿਆਲਾ ਗੁਰੂ ਪੁਲਿਸ ਨੇ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ ਪਰਮਪਾਲ ਸਿੰਘ ਅਤੇ ਹਰਪਾਲ ਸਿੰਘ ਐਸ.ਪੀ ਇੰਨਵੈਸਟੀਗੇਸ਼ਨ (ਦਿਹਾਤੀ) ਦੇ ਅਦੇਸ਼਼ਾਂ ਅਨੁਸਾਰ ਅਤੇ ਡੀ.ਐਸ.ਪੀ ਗੁਰਪ੍ਰਤਾਪ ਸਿੰਘ ਸਹੋਤਾ ਦੀ ਨਿਗਰਾਨੀ ਹੇਠ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੂੰ ਚੋਰ ਗਰੋਹ ਗ੍ਰਿਫਤਾਰ ਕਰਨ `ਚ ਵੱਡੀ ਸਫਲਤਾ ਮਿਲੀ ਹੈ।ਐਸ.ਐਚ.ਓ ਹਰਸੰਦੀਪ ਸਿੰਘ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਿਛਲੇ ਦਿਨੀਂ ਏ.ਐਸ.ਆਈ ਸਰਵਣ ਸਿੰਘ ਨੇ ਪੁਲਿਸ ਫੋਰਸ ਸਮੇਤ ਇੱਕ ਟੀ-ਪੁਆਇੰਟ `ਤੇ ਨਾਕਾ ਲਗਾਇਆ ਸੀ ਤਾਂ ਮੁਖਬਰ ਨੇ ਇਤਲਾਹ ਦਿੱਤੀ ਸੀ ਕਿ ਸਰਬਜੀਤ ਸਿੰਘ ਪੁੱਤਰ ਹਰਦੇਵ ਸਿੰਘ, ਪ੍ਰਦੀਪ ਸਿੰਘ ਪੁੱਤਰ ਤਰਸੇਮ ਸਿੰਘ, ਸੰਜੂ ਪੁੱਤਰ ਰਵੀ ਕੁਮਾਰ ਤੇ ਅੰਤਰਯਾਮੀ ਪੁੱਤਰ ਮਹਿੰਦਰ ਸਿੰਘ ਮਿਲ ਕੇ ਪਿੰਡਾਂ ਤੇ ਸ਼ਹਿਰਾਂ ਤੋਂ ਮੋਟਰਸਾਈਕਲ ਚੋਰੀ ਕਰਦੇ ਹਨ।ਏ.ਐਸ.ਆਈ ਸਰਵਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਦੇਵੀਦਾਸਪੁਰ ਨੇੜੇ ਚੈਕਿੰਗ ਦੌਰਾਨ ਇਸ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰ ਲਿਆ।ਉਨਾਂ ਕਿਹਾ ਕਿ ਗ੍ਰੋਹ ਦੇ ਇਕ ਹੋਰ ਮੈਂਬਰ ਨੂੰ ਬਾਅਦ `ਚ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਸੰਜੂ ਅਜੇ ਫਰਾਰ ਚੱਲ ਰਿਹਾ ਹੈ।ਉਨਾਂ ਦੱਸਿਆ ਕਿ ਇਸ ਗਰੋਹ ਕੋਲੋਂੇ 2 ਐਕਟਿਵਾ ਤੇ 7 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ ਅਤੇ ਕਥਿਤ ਦੋਸ਼ੀਆਂ ਖਿਲਾਫ ਮੁਕੱਦਮਾ ਨੰ: 14 ਜੁਰਮ 399, 411 ਤਹਿਤ ਦਰਜ ਕੀਤਾ ਗਿਆ ਹੈ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …