ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਪੰਜਾਬ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਕੇਂਦਰ
ਦੇ ਬਜਟ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਕਿਸਾਨਾਂ ਦੇ ਹੱਕ ’ਚ ਇਕ ਵਿਕਾਸ ਪੱਖੀ ਬਜਟ ਦੱਸਿਆ।ਉਨ੍ਹਾਂ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦੁਆਰਾ ਪ੍ਰਸਤਾਵਿਤ ਬਜਟ ’ਚ ਗਰੀਬਾਂ, ਔਰਤਾਂ ਅਤੇ ਪੇਂਡੂ ਖੇਤਰਾਂ ਦਾ ਖਾਸ ਧਿਆਨ ਰੱਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਬਜਟ ਨਾਲ ਦੇਸ਼ ਦੀ ਆਰਥਿਕ ਹਾਲਤ ਮਜ਼ਬੂਤ ਹੋਵੇਗੀ ਅਤੇ ਮੁੱਢਲੇ ਢਾਂਚੇ ਦੇ ਵਿਕਾਸ ਨੂੰ ਬਲ ਮਿਲੇਗਾ।ਛੀਨਾ ਨੇ ਕਿਹਾ ਕਿ ਇਸ ਬਜਟ ’ਚ ਖੇਤੀਬਾੜੀ, ਪੇਂਡੂ ਵਿਕਾਸ, ਛੋਟੀ ਸਨਅਤ ਅਤੇ ਗਰੀਬ ਪਰਿਵਾਰਾਂ ਦੀ ਮਦਦ ਲਈ ਜੋ ਪ੍ਰਸਤਾਵ ਪੇਸ਼ ਕੀਤੇ ਹਨ, ਉਹ ਸ਼ਲਾਘਾਯੋਗ ਹੈ।ਉਨ੍ਹਾਂ ਕਿਹਾ ਕਿ ਖੇਤੀਬਾੜੀ ਲਈ ਇਕ ਐਗਰੀ ਮਾਰਕੀਟ ਡਿਵੈਲਪਮੈਂਟ ਫ਼ੰਡ 2000 ਹਜ਼ਾਰ ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ, ਜਿਸ ਨਾਲ ਇਸ ਖੇਤਰ ਦੇ ਵਿਕਾਸ ਨੂੰ ਪ੍ਰਫ਼ੁਲਿੱਤਾ ਮਿਲੇਗੀ।ਛੀਨਾ ਨੇ ਖੇਤੀਬਾੜੀ ਦੇ ਵਿਕਾਸ ਲਈ ਖਾਦ, ਰਸਾਇਣਕ ਛਿੜਕਾਅ ਲਈ ਜਿਆਦਾ ਫ਼ੰਡ ਮੁਹੱਈਆ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਵਿੱਦਿਅਕ ਖ਼ੇਤਰ ’ਚ ਡਿਜ਼ੀਟਲ ਟੈਕਨਾਲੋਜੀ ਲਈ ਪੈਸਾ ਰਾਖਵਾਂ ਰੱਖਣ ਤੋਂ ਇਲਾਵਾ ਸਮਾਰਟ ਸਿਟੀ ਜਿਵੇਂ ਕਿ ਅੰਮ੍ਰਿਤਸਰ ਸ਼ਹਿਰਾਂ ਲਈ ਮੌਜ਼ੂਦ ਫ਼ੰਡਾਂ ’ਚ ਵੱਡੇ ਪੱਧਰ ’ਤੇ ਵਾਧਾ ਕੀਤਾ ਗਿਆ ਹੈ। ਉਨ੍ਹਾਂ ਛੋਟੀ ਸਨਅਤ ਵਾਸਤੇ ਖਾਸ ਰੱਖੇ ਪੈਕੇਜ਼ ਨੂੰ ਲਾਹੇਵੰਦ ਕਦਮ ਦੱਸਿਆ।ਉਨ੍ਹਾਂ ਨੇ ਲੜਕੀਆਂ ਦੀ ਪੜ੍ਹਾਈ ਅਤੇ ਵਿੱਦਿਆ ਖੇਤਰ ’ਚ ਨਵੀਆਂ ਤਜ਼ਵੀਜ਼ਾਂ ਨੂੰ ਸਲਾਹਿਆ।ਉਨ੍ਹਾਂ ਕਿਹਾ ਕਿ ਉੱਚ ਸਿੱਖਿਆ ਨੂੰ ਖੋਜ ਵੱਧ ਕੇਂਦਰਿਤ ਕਰਨ ਲਈ ਕੇਂਦਰ ਸਰਕਾਰ ਵੱਲੋਂ ਚੁੱਕਿਆ ਗਿਆ ਕਦਮ ਅਤਿ ਸ਼ਲਾਘਾਯੋਗ ਹੈ।ਉਨ੍ਹਾਂ ਕਿਹਾ ਕਿ ਸਿੱਖਿਆ ਨੂੰ ਮਜ਼ਬੂਤ ਕਰਨ ਅਤੇ ਐਮ.ਐਸ.ਐਮ.ਈ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੰਦਿਆ ਕਿਹਾ ਕਿ ਇਸ ਨਾਲ ਨੌਕਰੀਆਂ ’ਚ ਵਾਧਾ ਹੋਵੇਗਾ ਅਤੇ ਬੇਰੁਜ਼ਗਾਰੀ ਘਟੇਗੀ।ਉਨ੍ਹਾਂ ਕਿਹਾ ਕਿ ਖਪਤਕਾਰ ਸੈਕਟਰ ਦੀਆਂ ਕੰਪਨੀਆਂ ਨੂੰ ਸੰਗੀਤ ਅਤੇ ਅਰਥ ਵਿਵਸਥਾ ਨੂੰ ਸਹੀ ਰਸਤੇ ’ਤੇ ਰੱਖੇਗੀ।
ਛੀਨਾ ਨੇ ਕਿਹਾ ਕਿ ਜੇਤਲੀ ਨੇ ਮੋਦੀ ਦੀ ਅਗਵਾਈ ਵਾਲੀ ਸਰਕਾਰ ’ਤੇ ਭਾਰਤ ਨੂੰ ਪੱਛਮੀ ਦੇਸ਼ਾਂ ਦੀ ਆਰਥਿਕਤਾ ਦੇ ਬਰਾਬਰ ਲਿਆਉਣ ’ਚ ਇਹ ਬਜ਼ਟ ਇਕ ਅਹਿਮ ਭੂਮਿਕਾ ਨਿਭਾਏਗਾ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media