ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਫੈਬਰਿਕ, ਕਪੜੇ ਅਤੇ ਫੈਸ਼ਨ ਉਦਯੋਗ ਵਿੱਚ ਪ੍ਰਮੁੱਖ
ਕੰਪਨੀ ਓ.ਸੀ.ਐਮ ਨਾਲ ਇੱਕ ਸਮਝੌਤਾ ਕੀਤਾ ਹੈ।ਇਸ ਦਾ ਉਦੇਸ਼ ਯੂਨੀਵਰਸਿਟੀ ਅਤੇ ਉਦਯੋਗ ਦੇ ਵਿਚਕਾਰ ਇਕ ਮਜ਼ਬੂਤ ਸਬੰਧ ਬਣਾਉਣਾ।
ਇਹ ਸਮਝੌਤਾ ਪ੍ਰੋ. ਕਮਲਜੀਤ ਸਿੰਘ, ਡੀਨ ਅਕਾਦਮਿਕ ਮਾਮਲਿਆਂ, ਪ੍ਰੋ. ਕੇ.ਐਸ. ਕਾਹਲੋਂ ਰਜਿਸਟਰਾਰ, ਡਾ. ਪ੍ਰੀਤ ਮੋਹਿੰਦਰ ਸਿੰਘ ਬੇਦੀ, ਕੋਆਰਡੀਨੇਟਰ ਯੂਨੀਵਰਸਿਟੀ ਇੰਡਸਟਰੀ ਲਿੰਕੇਜ ਪ੍ਰੋਗਰਾਮ ਅਤੇ ਓ.ਸੀ.ਐਮ. ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਹੋਇਆ।
ਡਾ. ਪ੍ਰੀਤ ਮੋਹਿੰਦਰ ਸਿੰਘ ਬੇਦੀ, ਕੋਆਰਡੀਨੇਟਰ ਯੂਨੀਵਰਸਿਟੀ ਇੰਡਸਟਰੀ ਲਿੰਕੇਜ ਪ੍ਰੋਗਰਾਮ ਨੇ ਦੱਸਿਆ ਕਿ ਦੋਨਾਂ ਧਿਰਾਂ ਨੇ ਸਰੋਤ ਸਾਂਝਾ ਕਰਨ ਅਤੇ ਗਿਆਨ ਸਾਂਝਾ ਕਰਨ ਦੇ ਵਾਤਾਵਰਨ ਨਾਲ ਸਬੰਧ ਵਿਕਾਸ ਲਈ ਸਹਿਮਤੀ ਦਿੱਤੀ ਹੈ।ਇਸ ਦੇ ਇਲਾਵਾ ਅਕਾਦਮਿਕ ਪ੍ਰੋਗਰਾਮਾਂ ਅਤੇ ਹੋਰ ਗਤੀਵਿਧੀਆਂ ਨੂੰ ਵਿਕਸਤ ਕਰਨ ਅਤੇ ਪ੍ਰੋਗਰਾਮ ਦੀਆਂ ਸਾਂਝੀਆਂ ਸੰਸਥਾਵਾਂ ਦੁਆਰਾ ਟ੍ਰੇਨਿੰਗ ਅਤੇ ਹੋਰ ਪ੍ਰੋਗਰਾਮਾਂ ਵਿੱਚ ਮੁਹਾਰਤ ਸਾਂਝੇ ਕਰਨ ਲਈ ਸਹਿਮਤ ਹੋਈਆਂ ਹਨ। ਡਾ. ਬੇਦੀ ਨੇ ਕਿਹਾ ਕਿ ਯੂਨੀਵਰਸਿਟੀ ਸਮਾਜ ਵਿਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿਚ ਬੀਤੇ ਕਈ ਸਾਲਾਂ ਤੋਂ ਕੰਮ ਕਰ ਰਹੀ ਹੈ ਅਤੇ ਵਿਗਿਆਨ ਅਤੇ ਖੋਜ ਵਿਚ ਉੱਤਮਤਾ ਦਾ ਕੇਂਦਰ ਬਣਨ ਦੀ ਵਚਨਬੱਧ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media