ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਚ “ਬੌਧਿਕ
ਸੰਪਤੀ ਅਧਿਕਾਰਾਂ ਦੀ ਮਹੱਤਤਾ” ਬਾਰੇ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਦਾ ਆਯੋਜਨ ਯੂਨੀਵਰਸਿਟੀ ਆਫ ਫਾਰਮਾਸਿਊਟੀਕਲ ਸਾਇੰਸਿਜ਼ ਅਤੇ ਯੂਨੀਵਰਸਿਟੀ ਇੰਡਸਟਰੀ ਲਿੰਕਿੰਗ ਪ੍ਰੋਗਰਾਮ (ਯੂ.ਆਈ.ਐਲ.ਪੀ) ਨੇ ਕੀਤਾ।ਇਸ ਨੂੰ ਪੀ.ਐਚ.ਡੀ ੴਹਟਟਪ://ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਨਵੀਂ ਦਿੱਲੀ, ਐਮ.ਐਮ.ਐਮ.ਈ, ਨਵੀਂ ਦਿੱਲੀ ਅਤੇ ਕੇਂਦਰੀ ਮੰਤਰਾਲੇ, ਨਵੀਂ ਦਿੱਲੀ ਦੁਆਰਾ ਸਪਾਂਸਰ ਕੀਤਾ ਗਿਆ।ਸੈਮੀਨਾਰ ਦੌਰਾਨ ਵਿਦਿਆਰਥੀਆਂ, ਖੋਜ ਸੰਸਥਾਵਾਂ ਅਤੇ ਵੱਖ ਵੱਖ ਸੰਸਥਾਵਾਂ ਅਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਨੇ ਭਾਗ ਲਿਆ।
ਪ੍ਰੋ. (ਡਾ.) ਟੀ.ਐਸ ਬੇਨੀਪਾਲ, ਡੀਨ ਕਾਲਜ ਵਿਕਾਸ ਕੌਂਸਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਸ ਵਰਕਸ਼ਾਪ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਬੌਧਿਕ ਜਾਇਦਾਦ ਅਧਿਕਾਰਾਂ ਦੀ ਮਹੱਤਤਾ ਬਾਰੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਿਦਿਆਰਥੀਆਂ ਦੇ ਹੁਨਰ ਨੂੰ ਤੇਜ਼ ਕਰਨਗੀਆਂ ਅਤੇ ਉਨ੍ਹਾਂ ਨੂੰ ਉਦਯੋਗ ਲਈ ਤਿਆਰ ਕਰਨਗੀਆਂ। ਉਨ੍ਹਾਂ ਯੂਨੀਵਰਸਿਟੀ ਲਿੰਕੇਜ਼ ਪ੍ਰੋਗਰਾਮ ਸੈਲ ਦੇ ਅਜਿਹੇ ਵਰਕਸ਼ਾਪ ਸ਼਼ੁਰੂ ਕਰਨ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ.
ਇਸ ਵਰਕਸ਼ਾਪ ਦੇ ਕੋਆਰਡੀਨੇਟਰ, ਡਾ. ਪ੍ਰੀਤ ਮੋਹਿੰਦਰ ਸਿੰਘ ਬੇਦੀ, ਪ੍ਰੋਫੈਸਰ ਅਤੇ ਮੁਖੀ, ਡਿਪਾਰਟਮੈਂਟ ਆਫ ਫਾਰਮਾਸਿਊਟੀਕਲ ਸਾਇੰਸਜ਼ ਨੇ ਸੈਮੀਨਾਰ ਦੇ ਵਿਸ਼ੇ `ਤੇ ਵਿਸਥਾਰ ਕੀਤਾ ਅਤੇ ਹਿੱਸਾ ਲੈਣ ਵਾਲਿਆਂ ਨੂੰ ਬੌਧਿਕ ਸੰਪਤੀ ਅਧਿਕਾਰਾਂ ਦੀ ਮਹੱਤਤਾ ਬਾਰੇ ਜਾਣਨ ਦੀ ਸਲਾਹ ਦਿੱਤੀ।ਡਾ. ਬੇਦੀ ਨੇ ਵਿਭਾਗ ਵਿਚ ਕਰਵਾਏ ਗਏ ਵਿਸ਼ੇਸ਼ ਖੋਜ ਪ੍ਰੋਗਰਾਮ `ਤੇ ਚਰਚਾ ਕੀਤੀ. ਉਨ੍ਹਾਂ ਨੇ ਸਾਇੰਸ ਅਤੇ ਤਕਨਾਲੋਜੀ ਵਿਚ ਬੌਧਿਕ ਜਾਇਦਾਦ ਅਧਿਕਾਰਾਂ ਦੇ ਮਹੱਤਵ ਦਾ ਪ੍ਰਭਾਵ ਦਰਸਾਇਆ।
ਪੀ.ਐਚ.ਡੀ ਚੈਂਬਰ ਅਤੇ ਕਾਮਰਸ ਦੇ ਐਮ.ਐਸ.ਐਮ.ਈ ਦੇ ਚੇਅਰਮੈਨ ਸ੍ਰੀਮਤੀ ਅੰਜੂ ਬਜਾਜ ਨੇ ਕੁੰਜੀਵਤ ਭਾਸ਼ਣ ਦਿੰਦਿਆਂ ਭਾਗ ਲੈਣ ਵਾਲਿਆਂ ਨੂੰ ਬੌਧਿਕ ਜਾਇਦਾਦ ਅਧਿਕਾਰਾਂ ਦੇ ਮਹੱਤਵ ਬਾਰੇ ਸੰਬੋਧਿਤ ਕੀਤਾ।ਉਦਘਾਟਨ ਸਮਾਰੋਹ ਦੌਰਾਨ ਪ੍ਰੋ. (ਡਾ.) ਸੁਭ਼ੀਤ ਕੁਮਾਰ ਜੈਨ, ਡਾ. ਨੀਨਾ ਬੇਦੀ, ਡਾ. ਰਾਜਬੀਰ ਭੱਟੀ, ਡਾ. ਬਲਬੀਰ ਸਿੰਘ, ਡਾ. ਸਰਬਜੀਤ ਕੌਰ, ਡਾ. ਅੰਮ੍ਰਿਤ ਪਾਲ ਸਿੰਘ ਅਤੇ ਹੋਰ ਫੈਕਲਟੀ ਮੈਂਬਰ ਮੌਜੂਦ ਸਨ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media