ਅੰਮ੍ਰਿਤਸਰ, ਫ਼ਰਵਰੀ 1 (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰ ਭਾਈ ਜਗਤਾਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ
ਦਿੱਤੀ ਗਈ।ਸੇਵਾ ਮੁਕਤ ਹੋਏ ਮੁਲਾਜ਼ਮ ਭਾਈ ਜਗਤਾਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ ਨੇ ਸਿਰੋਪਾਓ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਅਤੇ 20 ਸਾਲ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਜਗਤਾਰ ਸਿੰਘ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ।
ਇਸ ਮੌਕੇ ਕੁਲਵੰਤ ਸਿੰਘ ਰੰਧਾਵਾ, ਜੋਗਿੰਦਰ ਸਿੰਘ ਅਦਲੀਵਾਲ ਤੇ ਸਤਿਬੀਰ ਸਿੰਘ ਸਾਬਕਾ ਸਕੱਤਰ, ਜਸਵਿੰਦਰ ਸਿੰਘ ਦੀਨਪੁਰ, ਜਗਜੀਤ ਸਿੰਘ ਜੱਗੀ ਨਿੱਜੀ ਸਹਾਇਕ, ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸ੍ਰੀ ਦਰਬਾਰ ਸਾਹਿਬ, ਗੁਰਿੰਦਰ ਸਿੰਘ ਮੈਨੇਜਰ ਸਰਾਵਾਂ, ਨਿਸ਼ਾਨ ਸਿੰਘ ਤੇ ਹਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ, ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਕੁਲਵੰਤ ਸਿੰਘ, ਜੋਗਿੰਦਰ ਸਿੰਘ ਤੇ ਸਤਬੀਰ ਸਿੰਘ, ਬਲਬੀਰ ਸਿੰਘ, ਰਾਜ ਸਿੰਘ, ਪਲਵਿੰਦਰ ਸਿੰਘ ਡੰਡੀ, ਗੁਰਚਰਨ ਸਿੰਘ, ਚਰਨਜੀਤ ਸਿੰਘ ਖ਼ਜ਼ਾਨਚੀ, ਗੁਰਚਰਨ ਸਿੰਘ ਸਾਬਕਾ ਮੀਤ ਸਕੱਤਰ, ਜੇਠਾ ਸਿੰਘ, ਅਨੂਪ ਸਿੰਘ, ਸ਼ੇਰ ਸਿੰਘ, ਗੁਰਮੁਖ ਸਿੰਘ, ਜਸਵੰਤ ਸਿੰਘ ਬਾਪੂ, ਮਹਿੰਦਰ ਸਿੰਘ ਸ਼ਹਿਰੀ ਆਦਿ ਹਾਜਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media