Tuesday, September 29, 2026

ਘਰ ਵਿਚੋਂ ਗੈਸ ਸਿਲੰਡਰ ਚੋਰੀ

ਬਠਿੰਡਾ, 2 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬੀਤੀ ਰਾਤ ਪਿੰਡ ਪਥਰਾਲਾ ਵਿਖੇ ਗੈਸ ਸਿਲੰਡਰ ਚੋਰੀ ਹੋਣ ਦਾ ਸਮਾਚਾਰ

File Photo....
File Photo….

ਮਿਲਿਆ ਹੈ। ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਪੁੱਤਰ ਟੇਕ ਸਿੰਘ ਵਾਸੀ ਪਿੰਡ ਪਥਰਾਲਾ ਨੇ ਦੋਸ਼ ਲਗਾਇਆ ਕਿ ਬੀਤੀ ਰਾਤ ਜਦ ਉਹਨਾਂ ਦਾ ਪਰਿਵਾਰ ਦੇ ਸਾਰੇ ਮੈਂਬਰ ਸੋਂ ਰਹੇ ਸਨ ਤਾਂ ਕੁੱਝ ਅਣਪਛਾਤੇ ਵਿਅਕਤੀ ਉਹਨਾਂ ਦੇ ਘਰ ਵਿੱਚ ਪਿਆ ਗੈਸ ਸਿਲੰਡਰ ਚੋਰੀ ਕਰਕੇ ਲੈ ਗਏ।ਇਸ ਸਬੰਧੀ ਉਹਨਾਂ ਨੇ ਤੁਰੰਤ ਥਾਣਾ ਸੰਗਤ ਨੂੰ ਫੋਨ ਕਰਕੇ ਸੂਚਿਤ ਕੀਤਾ ਅਤੇ ਦੂਜੇ ਦਿਨ ਪੁਲਿਸ ਕੋਲ ਲਿਖਤੀ ਸ਼ਿਕਾਇਤ ਪੱਤਰ ਵੀ ਦਿੱਤਾ। ਉਹਨਾਂ ਕਿਹਾ ਕਿ ਪਿੰਡ ਪਥਰਾਲਾ ਵਿੱਚ ਗੈਸ ਸਿਲੰਡਰ ਚੋਰੀ ਦੀ ਇਹ ਕੋਈ ਪਹਿਲੀ ਘਟਨਾ ਨਹੀ ਹੈ।ਇਸ ਤੋਂ ਪਹਿਲਾਂ ਵੀ ਗਗਨਦੀਪ ਸਿੰਘ ਪੁੱਤਰ ਸੋਹਨ ਸਿੰਘ, ਗੁਰਚਰਨ ਸਿੰਘ ਪੁੱਤਰ ਬਾਘ ਸਿੰਘ, ਕਲਵੰਤ ਸਿੰਘ ਪੁੱਤਰ ਜਗੀਰ ਸਿੰਘ, ਦਾਤਾ ਸਿੰਘ ਪੁੱਤਰ ਗਮਦੂਰ ਸਿੰਘ ਦੇ ਘਰੋਂ ਵੀ ਗੈਸ ਸਿਲੰਡਰ ਚੋਰੀ ਹੋ ਚੁੱਕੇ ਹਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply