Monday, July 20, 2026

ਘਰ ਵਿਚੋਂ ਕੀਮਤ ਸਾਮਾਨ ਚੋਰੀ

ਬਠਿੰਡਾ, 2 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਅਮਰਪੁਰਾ ਬਸਤੀ ਸਥਿਤ ਇਕ ਘਰ ਵਿਚੋਂ ਬੀਤੀ ਰਾਤ ਲੈਪਟਾਪ, ਮੋਬਾਇਲ ਫੋਨ ਅਤੇ ਹੋਰ ਕੀਮਤ ਸਾਮਾਨ ਚੋਰੀ ਹੋਣ ਦੀ ਖ਼ਬਰ ਮਿਲੀ ਹੈ। ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਮਕਾਨ ਮਾਲਕ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀ ਖਿਲਾਫ਼ ਧਾਰਾ 457, 380 ਭਾਰਤੀ ਦੰਡਾਂਵਲੀ ਤਹਿਤ ਮੁਕੱਦਮਾ ਦਰਜ ਕਰਕੇ ਤਫ਼ਤੀਸ ਸ਼ੁਰੂ ਕਰ ਦਿੱਤੀ ਹੈ।ਹਰਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਕੋਈ ਵਿਅਕਤੀ ਉਨ੍ਹਾਂ ਦੇ ਘਰ ਵਿਚ ਦਾਖਲ ਹੋ ਕੇ ਇਕ ਲੈਪਟਾਪ, 5 ਮੋਬਾਇਲ ਫੋਨ, ਇਕ ਅਧਾਰ ਕਾਰਡ, ਤਿੰਨ ਏ.ਟੀ.ਐਮ, ਇਕ ਕਰੈਡਿਟ ਕਾਰਡ ਅਤੇ ਇਕ ਡਰਾਈਵਿੰਗ ਲਾਈਸੰਸ ਚੋਰੀ ਕਰਕੇ ਲੈ ਗਿਆ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply