Wednesday, June 17, 2026

ਦਸ਼ਮੇਸ਼ ਵਿਦਿਅਕ ਸੰਸਥਾਵਾਂ ਵਿਖੇ ਸਲਾਨਾ ਅਰਦਾਸ ਦਿਵਸ ਸਮਾਗਮ ਆਯੋਜਿਤ

ਚੌਕ ਮਹਿਤਾ, 2 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਦਸ਼ਮੇਸ਼ ਹੈਰੀਟੇਜ਼ ਪਬਲਿਕ ਸਕੂਲ ਅਤੇ PPN0202201809ਦਸ਼ਮੇਸ਼ ਕਾਲਜ ਫ਼ਾਰ ਵੁਮੈਨ ਮਹਿਤਾ ਚੌਂਕ ਦੇ ਸਮੂਹ ਵਿਦਿਆਰਥੀਆਂ ਵੱਲੋਂ ਆਪਣੀਆਂ ਸਲਾਨਾ ਪ੍ਰੀਖਿਆਵਾਂ ਵਿੱਚ ਬੈਠਣ ਤੋਂ ਪਹਿਲਾਂ ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਦਾ ਓਟ-ਆਸਰਾ ਲੈਂਦੇ ਹੋਏ ਸਲਾਨਾ ਅਰਦਾਸ ਦਿਵਸ ਦਾ ਆਯੋਜਨ ਕੀਤਾ ਗਿਆ। ਸੰਸਥਾ ਦੇ ਸਰਪ੍ਰਸਤ ਗਿਆਨੀ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਤੇ ਪ੍ਰਧਾਨ ਸੰਤ ਸਮਾਜ ਦੀ ਅਗਵਾਈ ਵਿੱਚ ਕੀਤੇ ਗਏ ਸਮਾਗਮ ਦੌਰਾਨ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਰਣਜੀਤ ਸਿੰਘ ਜੀ ਹਜ਼ੂਰੀ ਰਾਗੀ ਦਮਦਮੀ ਟਕਸਾਲ ਨੇ  ਗੁਰਬਾਣੀ ਦਾ ਰਸ ਭਿੰਨਾਂ ਕੀਰਤਨ ਸਰਵਣ ਕਰਵਾਇਆ।ਉਪਰੰਤ ਮਹਾਂਪੁਰਖ ਗਿਆਨੀ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਤੇ ਪ੍ਰਧਾਨ ਸੰਤ ਸਮਾਜ, ਸੰਤ ਬਾਬਾ ਅਜੀਤ ਸਿੰਘ ਮੁਖੀ ਤਰਨਾ ਦਲ ਮਹਿਤਾ ਚੌਂਕ, ਬਾਬਾ ਸਤਿੰਦਰ ਸਿੰਘ ਮੁਖੀ ਸੰਪ੍ਰਦਾ ਹਰਖੋਵਾਲ ਮੁਕੇਰੀਆਂ ਅਤੇ ਸੰਤ ਬਾਬਾ ਸਵਿੰਦਰ ਸਿੰਘ ਸੰਪ੍ਰਦਾ ਹਰਖੋਵਾਲ ਨੇ ਸਮਾਗਮ ਵਿੱਚ ਹਾਜ਼ਰੀ ਲਗਾ ਕੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾ।ਪੂਰਾ ਸਾਲ ਵਿਸ਼ੇਸ਼ ਸੇਵਾਵਾਂ ਕਰਨ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਨਮਾਨ ਵੀ ਕੀਤਾ ਗਿਆ।ਅੰਤ ਵਿੱਚ ਸੰਸਥਾ ਦੇ ਮੁਖੀ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਆਏ ਹੋਏ ਸਮੂਹ ਸੰਤ ਮਹਾਂਪੁਰਖਾਂ, ਬੱਚਿਆਂ ਦੇ ਮਾਤਾ ਪਿਤਾ ਅਤੇ ਹੋਰ ਇਲਾਕੇ ਦੀਆਂ ਨਾਮਵਾਰ ਸਖਸ਼ੀਅਤਾਂ ਦਾ ਸਮਾਗਮ ਵਿੱਚ ਪੁੱਜਣ `ਤੇ ਧੰਨਵਾਦ ਕੀਤਾ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …

Leave a Reply