ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰਦੁਆਰਾ ਸ਼੍ਰੀ ਰਾਮਸਰ ਸਾਹਿਬ ਵਿਖੇ ਕਾਰ ਪਾਰਕਿੰਗ ਅਤੇ ਲਿਟਰੇਚਰ ਹਾਉਸ ਲਈ ਬੇਸਮੈਂਟ ਦੀ
ਸੇਵਾ ਵੀਰਵਾਰ ਨੂੰ ਸ਼ੁਰੂ ਕੀਤੀ ਗਈ।ਕਾਰ ਸੇਵਾ ਵਾਲੇ ਸੰਤ ਬਾਬਾ ਸੇਵਾ ਸਿੰਘ, ਕਾਰ ਸੇਵਾ ਸੰਤ ਬਾਬਾ ਭਾਗ ਸਿੰਘ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਲਾਭ ਸਿੰਘ, ਬਾਬਾ ਹਰਭਜਨ ਸਿੰਘ ਭਲਵਾਨ ਨਿਭਾਅ ਰਹੇ ਹਨ।ਡਬਲ ਬੇਸਮੇਂਟ ਦੇ ਬਾਅਦ ਇਸ ਸਥਾਨ `ਤੇ ਬਾਬਾ ਬੋਤਾ ਸਿੰਘ ਅਤੇ ਬਾਬਾ ਗਰਜਾ ਸਿੰਘ ਜੀ ਦਾ ਸਥਾਨ ਬਣਾਇਆ ਜਾਵੇਗਾ।ਕਾਰ ਸੇਵਾ ਵਾਲੇ ਸੰਤ ਮਹਾਂਪੁਰਖਾਂ ਨੇ ਦੱਸਿਆ ਕਿ ਸੰਗਤ ਦੇ ਸਹਿਯੋਗ ਨਾਲ ਇਹ ਸੇਵਾ ਛੇਤੀ ਹੀ ਪੂਰੀ ਕਰ ਲਈ ਜਾਵੇਗੀ।ਇਸ ਮੌਕੇ ਜਥੇਦਾਰ ਸੁਚਾ ਸਿੰਘ, ਸੁਰਜਨ ਸਿੰਘ, ਬਲਵਿੰਦਰ ਸਿੰਘ, ਜੀਵਨ ਸਿੰਘ, ਸੁਖਜਿੰਦਰ ਸਿੰਘ, ਜਤਿੰਦਰਪਾਲ ਸਿੰਘ ਸੇਵਾਦਾਰ, ਸਤਨਾਮ ਸਿੰਘ, ਮੁਖਤਿਆਰ ਸਿੰਘ ਗਿੱਲ, ਹਰਪ੍ਰੀਤ ਸਿੰਘ,ਬਾਬਾ ਭੁਪਿੰਦਰ ਸਿੰਘ ਆਦਿ ਮੌਜੂਦ ਸਨ ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media