Monday, July 20, 2026

ਖ਼ਾਲਸਾ ਕਾਲਜ ਦੇ 3 ਵਿਦਿਆਰਥੀਆਂ ਨੇ ਯੂ.ਜੀ.ਸੀ ਦਾ ਟੈਸਟ ਕੀਤਾ ਪਾਸ

ਅੰਮ੍ਰਿਤਸਰ, 3 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੇ 3 ਵਿਦਿਆਰਥੀਆਂ ਨੇ ਨਵੰਬਰ-2017 ’ਚ ਹੋਏ PPN0302201806ਯੂ.ਜੀ.ਸੀ ਦੇ ਨੈਟ ਅਤੇ ਜੇ.ਆਰ.ਐਫ ਟੈਸਟ ਨੂੰ ਪਾਸ ਕੀਤਾ ਹੈ।ਜਿਸ ’ਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਟੈਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਉਹ ਆਪਣੀ ਮਿਹਨਤ ਜਾਰੀ ਰੱਖਣ ਤੇ ਭਵਿੱਖ ’ਚ ਵਧੀਆਂ ਤੇ ਮਿਹਨਤੀ ਅਧਿਆਪਕ ਸਾਬਤ ਹੋਣ।
ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਦੀ ਮੌਜ਼ੂਦਗੀ ’ਚ ਵਿਭਾਗ ਮੁਖੀ ਡਾ. ਦਵਿੰਦਰ ਕੌਰ ਨੇ ਦੱਸਿਆ ਕਿ ਨਵੰਬਰ-2017 ’ਚ ਹੋਏ ਯੂ.ਜੀ.ਸੀ ਦੇ ਟੈਸਟ ’ਚੋਂ ਸਾਡੇ ਵਿਭਾਗ ਦੇ ਵਿਦਿਆਰਥੀ ਸੰਦੀਪ ਸਿੰਘ ਨੇ ਜੂਨੀਅਰ ਰਿਸਰਚ ਫੈਲੋਸ਼ਿਪ ਦਾ ਟੈਸਟ ਪਾਸ ਕੀਤਾ ਹੈ ਜਦਕਿ ਸਾਡੇ ਵਿਦਿਆਰਥੀ ਪ੍ਰਗਟ ਸਿੰਘ ਅਤੇ ਆਰਤੀ ਨੇ ਨੈਟ ਦਾ ਟੈਸਟ ਪਾਸ ਕੀਤਾ ਹੈ।ਇਹ ਤਿੰਨੋ ਵਿਦਿਆਰਥੀ ਐਮ.ਫਿਲ. (ਪੰਜਾਬੀ) ਕਲਾਸ ਦੇ ਵਿਦਿਆਰਥੀ ਹਨ।
ਇਸ ਮੌਕੇ ਪ੍ਰਿੰ: ਡਾ. ਮਹਿਲ ਨੇ ਬਾਕੀ ਵਿਦਿਆਰਥੀਆਂ ਨੂੰ ਪੰਜਾਬੀ ਵਿਭਾਗ ਦੀ ਆਪਣੀ ਅਮੀਰ ਲਾਇਬ੍ਰੇਰੀ ਅਤੇ ਮਿਹਨਤੀ ਅਧਿਆਪਕਾਂ ਤੋਂ ਫ਼ਾਇਦਾ ਲੈਣ ਲਈ ਕਿਹਾ।ਉਨਾਂ ਕਿਹਾ ਕਿ ਕਾਲਜ ਮਿਹਨਤੀ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕਰਨ ਲਈ ਹਰ ਸਮੇਂ ਤਿਆਰ ਹੈ।ਇਸ ਮੌਕੇ ਰਜਿਸਟਰਾਰ ਪ੍ਰੋ. ਦਵਿੰਦਰ ਸਿੰਘ, ਡੀਨ ਅਕਾਦਮਿਕ ਮਾਮਲੇ ਮੈਡਮ ਨਵਨੀਨ ਬਾਵਾ, ਪੰਜਾਬੀ ਵਿਭਾਗ ਦੇ ਸੀਨੀਅਰ ਪ੍ਰੋਫੈਸਰ ਡਾ. ਆਤਮ ਰੰਧਾਵਾ, ਡਾ. ਪਰਮਿੰਦਰ ਸਿੰਘ, ਡਾ. ਭੁਪਿੰਦਰ ਸਿੰਘ, ਡਾ. ਹੀਰਾ ਸਿੰਘ, ਡਾ. ਮਿੰਨੀ ਸਲਵਾਨ, ਡਾ. ਹਰਜੀਤ ਕੌਰ ਵੀ ਸ਼ਾਮਿਲ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply