Tuesday, July 21, 2026

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਪ੍ਰੋਗਰਾਮ

ਅੰਮ੍ਰਿਤਸਰ, 3 ਫ਼ਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ. ਐਸ. ਐਸ. ਵਿਭਾਗ ਦੇ ਵਿਦਿਆਰਥੀਆਂ ਵਲੋਂ

ACD Systems Digital Imaging

ਰਾਸ਼ਟਰੀ ਵੋਟ ਦਿਵਸ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ।ਇਸ ਮੌਕੇ ਐਨ. ਐਸ. ਐਸ. ਵਲੰਟੀਅਰਾਂ ਨੇ ਆਪਣੇ ਸਾਥੀ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ, ਵੋਟ ਦੀ ਉਚਿੱਤ ਵਰਤੋਂ ਸਬੰਧੀ ਜਾਗਰੂਕ ਕੀਤਾ।
ਇਸ ਮੌਕੇ ਐਨ.ਐਸ.ਐਸ ਵਿਭਾਗ ਅਤੇ ਰਾਜਨੀਤੀ ਸ਼ਾਸਤਰ ਵਿਸ਼ੇ ਨਾਲ ਸਬੰਧਿਤ ਵਿਦਿਆਰਥੀਆਂ ਨੇ ਇਕ ਵਿਚਾਰ ਚਰਚਾ ਦਾ ਗਠਨ ਵੀ ਕੀਤਾ। ਇਸ ਮੌਕੇ ਵਿਚਾਰ ਪ੍ਰਗਟ ਕਰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਐਨ.ਐਸ.ਐਸ ਵਿਭਾਗ ਦੇ ਵਿਦਿਆਰਥੀਆਂ ਨੂੰ ਲੋਕਤੰਤਰ ਦੀ ਸਫ਼ਲ ਸਿਰਜਣਾ ’ਚ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਉਸਾਰੂ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਦੱਸਿਆ ਕਿ ਵੋਟ ਦਾ ਅਧਿਕਾਰ ਮਨੁੱਖ ਦੇ ਜੀਵਨ ’ਚ ਕਿੰਨੀ ਅਹਿਮ ਭੂਮਿਕਾ ਨਿਭਾਉਂਦਾ ਹੈ।
ਇਸ ਮੌਕੇ ਕਾਲਜ ਐਨ.ਐਸ.ਐਸ ਵਿਭਾਗ ਦੇ ਇੰਚਾਰਜ ਪ੍ਰੋ. ਰਣਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਸਮੇਂ ’ਤੇ ਵੋਟ ਦਾ ਅਧਿਕਾਰ ਪ੍ਰਾਪਤ ਕਰਨ ਲਈ ਕੀਤੇ ਗਏ ਸਮਾਜਿਕ ਯਤਨਾਂ ਬਾਰੇ ਸੰਖੇਪ ਜਾਣਕਾਰੀ ਦਿੱਤੀ।ਇਸ ਮੌਕੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਅਤੇ ਆਪਣੀ ਵੋਟ ਦੀ ਉਚਿੱਤ ਵਰਤੋਂ ਕਰਨ ਦਾ ਅਹਿਦ ਵੀ ਲਿਆ।ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply