ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ -ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਲੋਕ ਅਦਾਲਤ ਮਿਤੀ 10
ਫਰਵਰੀ 2018 ਨੂੰ ਜ਼ਿਲ੍ਹਾ ਕਚਿਹਰੀਆਂ, ਅੰਮਿ੍ਤਸਰ ਵਿਖੇ ਲਗਾਈ ਜਾ ਰਹੀ ਹੈ।ਜਿਸ ਵਿੱਚ ਹੇਠ ਲਿਖੇ ਕੇਸਾਂ ਜਿਵੇਂ ਕਿ ਚੈੱਕ ਬਾਊਸਿੰਗ ਦੇ ਕੇਸ, ਬੈਂਕ ਰਿਕਵਰੀ ਕੇਸ, ਲੇਬਰ ਦੇ ਕੇਸ, ਬਿਜਲੀ, ਮਿਊਂਸੀਪਲ ਝਗੜੇ, ਐਕਸੀਡੈਂਟ ਕੇਸ, ਘਰੇਲੂ ਝਗੜੇ, ਸਰਵਿਸ ਮਾਮਲੇ ਆਦਿ ਦਾ ਨਿਪਟਾਰਾ ਕੀਤਾ ਜਾਣਾ ਹੈ।ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਨਾਲ ਦੀ ਨਾਲ ਤਹਿਸੀਲਾਂ ਜਿਵੇਂ ਕਿ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਵੀ ਲਗਾਈ ਜਾ ਰਹੀ ਹੈ।ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਇਸ ਕੌਮੀ ਲੋਕ ਅਦਾਲਤ ਵਿੱਚ ਆਪਣੇ ਕੇਸ ਲਗਵਾ ਕੇ ਨਿਪਟਾਰਾ ਕਰਵਾ ਸਕਦੇ ਹਨ।
ਆਮ ਜਨਤਾ ਨੂੰ ਇੱਕ ਵਾਰ ਫਿਰ ਇਹ ਅਪੀਲ ਕੀਤੀ ਜਾਂਦੀ ਹੈ ਕਿ ਮਿਤੀ 10 ਫਰਵਰੀ 2018 ਨੂੰ ਲੱਗ ਰਹੀ ਇਸ ਲੋਕ ਅਦਾਲਤ ਦਾ ਹਿੱਸਾ ਬਣ ਕੇ ਵੱਧ ਤੋਂ ਵੱਧ ਫਾਇਦਾ ਉਠਾਇਆ ਜਾਵੇ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media