ਪਠਾਨਕੋਟ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਆਪਣੇ ਦਫਤਰ
ਵਿਖੇ ਜਿਲ੍ਹਾ ਪੱਧਰੀ ਵਿਜੀਲੈਂਸ ਕਮੇਟੀ ਦੀ ਮੀਟਿੰਗ ਦੋਰਾਨ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਅਗਰ ਕੋਈ ਵੀ ਬੰਧੂਆ ਮਜ਼ਦੂਰ ਆਉਂਦਾ ਹੈ ਤਾਂ ਇਹ ਜਿਲ੍ਹਾ ਪੱਧਰੀ ਵਿਜੀਲੈਂਸ ਕਮੇਟੀ ਅਤੇ ਜਿਲ੍ਹਾ ਪ੍ਰਸਾਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ।
ਸ੍ਰੀਮਤੀ ਨੀਲਿਮਾ ਨੇ ਕਿਹਾ ਕਿ ਅਗਰ ਉਨਾਂ ਦੇ ਖੇਤਰ ਅੰਦਰ ਕੋਈ ਵੀ ਬੰਧੂਆ ਮਜ਼ਦੂਰੀ ਕਰਦਾ ਵਿਅਕਤੀ ਦਿਖਾਈ ਦਿੰਦਾ ਹੈ ਤਾਂ ਇਹ ਜਾਣਕਾਰੀ ਜਿਲ੍ਹਾ ਪੱਧਰੀ ਬਣਾਈ ਗਈ ਵਿਜੀਲੈਂਸ ਕਮੇਟੀ ਅਤੇ ਜਿਲ੍ਹਾ ਪ੍ਰਸਾਸਨ ਦੇ ਧਿਆਨ ਵਿੱਚ ਲਿਆਂਦੀ ਜਾਵੇ, ਤਾਂ ਜੋ ਬੰਧੂਆ ਮਜਦੂਰੀ ਕਰਵਾਉਂਣ ਵਾਲੇ ਵਿਅਕਤੀ ਦੇ ਖਿਲਾਫ ਕਾਨੂੰਨੀ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ।ਉਨ੍ਹਾਂ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਲ੍ਹਾ ਪਠਾਨਕੋਟ ਅੰਦਰ ਸਥਿਤ ਭੱਠਿਆਂ, ਸ਼ੈਲਰਾਂ ਅਤੇ ਹੋਰ ਸਬੰਧਤ ਅਦਾਰਿਆਂ ਅੰਦਰ ਚੈਕਿੰਗ ਕੀਤੀ ਜਾਵੇ ਅਤੇ ਅਗਰ ਕੋਈ ਚੈਕਿੰਗ ਦੋਰਾਨ ਬੰਧੂਆਂ ਮਜਦੂਰ ਉਨ੍ਹਾਂ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਬੰਧੂਆਂ ਮਜਦੂਰੀ ਕਰਵਾਉਣ ਵਾਲੇ ਵਿਅਕਤੀ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਸ ਮੋਕੇ ਕਰਨੈਲ ਸਿੰਘ ਸਿੰਧੂ ਕਿਰਤ ਤੇ ਸੁਲਾਹ ਅਫਸਰ ਪਠਾਨਕੋਟ, ਮਨੋਜ ਸ਼ਰਮਾ ਲੇਬਰ ਇਨਫੋਰਸਮੈਂਟ ਅਫਸਰ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ ਪਠਾਨਕੋਟ, ਜੋਤੀ ਪਾਲ ਸਮਾਜ ਸੇਵਕ, ਜਿਲ੍ਹਾ ਵਿਕਾਸ ਤੇ ਪੰਚਾਇਤ ਦਫਤਰ ਤੋਂ ਅਸ਼ੋਕ ਕੁਮਾਰ, ਬਲਾਕ ਵਿਕਾਸ ਤੇ ਪੰਚਾਇਤ ਦਫਤਰ ਪਠਾਨਕੋਟ ਤੋਂ ਨੀਰਜ਼ ਬਾਲਾ ਅਤੇ ਹੋਰ ਕਮੇਟੀ ਮੈਂਬਰ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media