Saturday, August 22, 2026

ਚੋਣਾਂ ਦੋਰਾਨ ਵਧੀਆ ਕਾਰਗੁਜਾਰੀ ਵਾਲੇ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ

ਪਠਾਨਕੋਟ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਚੋਣ ਦਫਤਰ ਵਲੋਂ ਚੋਣਾਂ ਦੋਰਾਨ ਵਧੀਆ ਕਾਰਗੁਜਾਰੀ ਕਰਨ ਵਾਲੇ ਅਧਿਕਾਰੀਆਂ ਨੂੰ ਵਿਸ਼ੇਸ ਰੂਪ `ਚ PPN0302201817ਸਨਮਾਨਿਤ ਕੀਤਾ ਗਿਆ। ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸਨਰ ਪਠਾਨਕੋਟ-ਕਮ-ਜਿਲ੍ਹਾ ਚੋਣਕਾਰ ਅਫਸਰ ਪਠਾਨਕੋਟ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਸਥਿਤ ਆਪਣੇ ਦਫਤਰ ਵਿਖੇ ਜਿਲ੍ਹਾ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਤ ਕਰਨ ਮਗਰੋਂ ਕੀਤਾ।ਇਸ ਸਮੇਂ  ਹੋਰਨਾਂ ਤੋਂ ਇਲਾਵਾ ਕੁਲਵੰਤ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸਨਰ (ਜ) ਪਠਾਨਕੋਟ, ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਡਾ. ਨਿਧੀ ਕਲੋਤਰਾ ਐਸ.ਡੀ.ਐਮ ਧਾਰਕਲ੍ਹਾ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ ਪਠਾਨਕੋਟ, ਸਰਬਜੀਤ ਸਿੰਘ ਤਹਿਸੀਲਦਾਰ ਚੋਣ ਦਫ਼ਤਰ ਪਠਾਨਕੋਟ, ਮਹਿੰਦਰ ਪਾਲ, ਵਿਨੋਦ ਕੁਮਾਰ ਹਾਜ਼ਰ ਸਨ।
ਮੀਟਿੰਗ ਦੇ ਦੋਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਹੋਏ ਵਿਧਾਨ ਸਭਾ ਚੋਣਾਂ ਅਤੇ ਲੋਕ ਸਭਾ ਦੀ ਉਪ ਚੋਣ ਦੋਰਾਨ ਵਧੀਆਂ ਕਾਰਗੁਜਾਰੀ ਕਰਨ ਵਾਲੇ ਅਧਿਕਾਰੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ।ਜਿਸ ਵਿੱਚ ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ ਨੂੰ ਵਧੀਆ ਈ.ਆਰ.ਓ ਪਠਾਨਕੋਟ, ਡਾ. ਨਿਧੀ ਕਲੋਤਰਾ ਐਸ.ਡੀ.ਐਮ ਧਾਰਕਲ੍ਹਾ ਨੂੰ ਵਧੀਆ ਈ.ਆਰ.ੳ ਧਾਰਕਲ੍ਹਾ ਲਈ ਪ੍ਰਸੰਸਾ ਪੱਤਰ ਅਤੇ ਜਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਹੈ।ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ ਪਠਾਨਕੋਟ, ਰਵਿੰਦਰ ਵਿੱਕੀ ਸਹਾਇਕ ਏ.ਆਰ.ਓ ਅਤੇ ਰੋਹਿਤ ਕੁਮਾਰ ਨੂੰ ਵੀ ਪ੍ਰਸੰਸਾ ਪੱਤਰ ਦੇ ਕੇ ਵਧੀਆ ਕਾਰਗੁਜਾਰੀ ਲਈ ਸਨਮਾਨਿਆ ਗਿਆ ਹੈ।ਸਨਮਾਨਿਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜਿਲ੍ਹਾ ਪ੍ਰਸਾਸਨ ਦੇ ਅਧਿਕਾਰੀਆਂ ਨੇ ਸੁਭ ਕਾਮਨਾਵਾਂ ਦਿੱਤੀਆਂ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply