ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਈਆਂ ਸੰਗਤਾਂ ਲਈ ਬੀਬੀ ਕੌਲਾਂ ਜੀ ਭਲਾਈ ਕੇਂਦਰ
ਟਰੱਸਟ (ਭਾਈ ਗੁਰਇਕਬਾਲ ਸਿੰਘ) ਵਲੋਂ ਬਣਾਈ ਗਈ ਬਾਬਾ ਕੁੰਦਨ ਸਿੰਘ ਜੀ ਸੰਗਤ ਨਿਵਾਸ ਸਰਾਂ ਦਾ 10ਵਾਂ ਸਲਾਨਾ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ।ਜਿਸ ਦੀ ਆਰੰਭਤਾ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਨਾਲ ਹੋਈ।ਉਪਰੰਤ ਸਿਵਲ ਲਾਈਨ ਦੀਆਂ ਬੀਬੀਆਂ ਦੇ ਜੱਥੇ ਤੋਂ ਇਲਾਵਾ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਨੇ ਕਥਾ ਕੀਰਤਨ ਦੀਆਂ ਛਹਿਬਰਾਂ ਲਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਭਾਈ ਸਾਹਿਬ ਨੇ ਦੱਸਿਆ ਕਿ ਬਾਬਾ ਕੁੰਦਨ ਸਿੰਘ ਜੀ ਕਥਨੀ ਤੇ ਕਰਨੀ ਦੇ ਧਾਰਨੀ ਸਨ।ਜਿੰਨਾਂ ਦੇ ਮੁੱਖੋਂ ਨਿਕਲਿਆ ਹਰ ਬਚਨ ਸੱਚਾ ਹੁੰਦਾ ਸੀ।ਬਾਬਾ ਕੁੰਦਨ ਸਿੰਘ ਜੀ ਦੇ ਜੀਵਨ ਦੇ ਅਨਮੋਲ ਬਚਨ ਵੀ ਭਾਈ ਸਾਹਿਬ ਨੇ ਸੰਗਤਾਂ ਨੂੰ ਸਰਵਣ ਕਰਵਾਏ।ਸਰਾਂ ਵਿਖੇ ਬਾਬਾ ਕੁੰਦਨ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ 2 ਦਿਨਾਂ ਦੇ ਜਪ-ਤਪ ਸਮਾਗਮ ਵੀ ਕਰਵਾਏ ਗਏ। ਭਾਈ ਸਾਹਿਬ ਨੇ ਦੱਸਿਆ ਕਿ ਟਰੱਸਟ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਬਾਹਰੋਂ ਦਰਸ਼ਨ ਕਰਨ ਆਈਆਂ ਸੰਗਤਾਂ ਲਈ ਬੀਬੀ ਕੌਲਾਂ ਜੀ ਸੰਗਤ ਨਿਵਾਸ ਸਰਾਂ ਅਤੇ ਬਾਬਾ ਕੁੰਦਨ ਸਿੰਘ ਜੀ ਸੰਗਤ ਨਿਵਾਸ ਸਰਾਂ ਦੋਨੋਂ ਏ.ਸੀ ਹਨ।ਉਨਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਬਣਾਈਆਂ ਗਈਆਂ ਸਰਾਵਾਂ ਦੀ ਦੇਖ-ਰੇਖ ਲਈ ਨਿਯੁੱਕਤ ਭਾਈ ਪ੍ਰਿਤਪਾਲ ਸਿੰਘ, ਭਾਈ ਅਮਰਜੀਤ ਸਿੰਘ ਸਿਲਕੀ ਅਤੇ ਸਹਿਯੋਗੀ ਹਰ ਵੇਲੇ ਸੰਗਤਾਂ ਦੀ ਸੇਵਾ ਪ੍ਰਤੀ ਹਾਜਰ ਰਹਿੰਦੇ ਹਨ।
ਇਸ ਮੌਕੇ ਭਾਈ ਹਰਮਿੰਦਰ ਸਿੰਘ ਕਾਰ ਸੇਵਾ ਵਾਲੇ, ਭਾਈ ਅਰਵਿੰਦਰ ਸਿੰਘ, ਬੀਬੀ ਪਰਮਜੀਤ ਕੌਰ (ਪੰਮਾਂ ਭੈਣ ਜੀ), ਬੀਬੀ ਹਰਵੀਨ ਕੌਰ, ਟਹਿਲਇੰਦਰ ਸਿੰਘ, ਭਾਈ ਹਰਵਿੰਦਰਪਾਲ ਸਿੰਘ ਲਿਟਲ ਅਤੇ ਹਰਿੰਦਰ ਸਿੰਘ ਤੋਂ ਇਲਾਵਾ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੰਗਤਾਂ ਨੇ ਵੀ ਹਾਜਰੀ ਲਵਾਈ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media