Thursday, October 15, 2026

ਗ੍ਰੇਸ ਪਬਲਿਕ ਸਕੂਲ ਨੇ ਕਰਵਾਇਆ `ਬੇਬੀ ਸ਼ੋਅ`

ਜੰਡਿਆਲਾ ਗੁਰੂ, 4 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀ. ਸੈਕੰ ਸਕੂਲ ਵਿਖੇ ਬੇਬੀ ਸ਼ੋਅ ਆਯੋਜਿਤ ਕੀਤਾ PPN0402201802ਗਿਆ।ਜਿਸ ਵਿੱਚ ਸਕੂਲੀ ਬੱਚਿਆਂ ਨੇ ਸਕਿੱਟਾਂ, ਕਵਿਤਾਵਾਂ, ਡਾਂਸ ਤੇ ਗਿੱਧਾ ਪਾ ਕੇ ਆਏ ਹੋਏ ਮਹਿਮਾਨਾਂ ਨੂੰ ਤਾੜੀਆਂ ਵਜਾਉਣ ਤੇ ਮਜਬੂਰ ਕਰ ਦਿੱਤਾ।ਬੱਚਿਆ ਤੋ ਇਲਾਵਾ ਉਹਨਾਂ ਦੇ ਮਾਪਿਆਂ ਲਈ ਵੀ ਕਈ ਤਰਾਂ ਦੀਆ ਖੇਡਾਂ ਕਰਵਾਈਆਂ ਗਈਆਂ ਅਤੇ ਕਈ ਸਟਾਲ ਲਗਾਏ ਗਏ।ਇਸ ਪ੍ਰੋਗਰਾਮ ਦਾ ਸਾਰਿਆਂ ਨੇ ਖੂਬ ਆਨੰਦ ਮਾਣਿਆ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਤੇ ਪ੍ਰਿਸੀਪਲ ਰਮਨਜੀਤ ਕੌਰ ਰੰਧਾਵਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਵਧੀਆ ਆਈਟਮਾਂ ਪੇਸ਼ ਕਰਨ ਵਾਲੇ ਬੱਚਿਆਂ ਨੂੰ ਇਨਾਮ ਅਤੇ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply