ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਤੇ ਹਲਕਾ ਦੱਖਣੀ ਦੇ ਕੌਂਸਲਰਾਂ ਵਲੋਂ ਮੇਅਰ
ਕਰਮਜੀਤ ਸਿੰਘ ਰਿੰਟੂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਤੋਂ ਪਹਿਲਾਂ ਮੇਅਰ ਕਰਮਜੀਤ ਸਿੰਘ ਰਿੰਟੂ, ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਵਿਧਾਇਕ ਓਮ ਪ੍ਰਕਾਸ਼ ਸੋਨੀ ਅਤੇ ਹਲਕਾ ਦੱਖਣੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਵਲੋਂ ਮਿਲ ਕੇ ਵਿਧਾਨ ਸਭਾ ਹਲਕਿਆਂ ਦੇ ਕੌਸਲਰਾਂ ਤੇ ਕਾਂਗਰਸ ਪਾਰਟੀ ਦੇ ਆਗੂਆਂ ਦੀਆਂ ਮੁ਼ਸ਼ਕਲਾਂ ਸੁਣੀਆਂ ਗਈਆਂ ਅਤੇ ਉਹਨਾਂ ਦੇ ਜਲਦ ਪੂਰੇ ਕਰਨ ਦਾ ਭਰੋਸਾ ਦਿੱਤਾ ਗਿਆ।ਇਸ ਸਮੇਂ ਮੇਅਰ ਰਿੰਟੂ ਨੇ ਸ਼ਹਿਰ ਦੀਆਂ ਸਮੂਹ ਵਾਰਡਾਂ ਵਿਚ ਹੋਣ ਵਾਲੇ ਵਿਕਾਸ ਦੇ ਕੰਮਾਂ ਨੂੰ ਬਿਨ੍ਹਾਂ ਕਿਸੇ ਭੇਦਭਾਵ ਦੇ ਨੇਪਰੇ ਚਾੜੇ ਜਾਣ ਦਾ ਯਕੀਨ ਦਿਵਾਇਆ।
ਇਸ ਮੌਕੇ ਡਿਪਟੀ ਮੇਅਰ ਯੁਨਸ ਕੁਮਾਰ, ਮਹੇਸ਼ ਖੰਨਾ, ਵਿਕਾਸ ਸੋਨੀ, ਅਸ਼ਵਨੀ ਕਾਲੇਸ਼ਾਹ, ਗੁਰਦੀਪ ਸਿੰਘ, ਦਲਬੀਰ ਸਿੰਘ ਮੰਮਣਕੇ, ਗੁਰਜੀਤ ਕੌਰ, ਸ਼ਿੰਦਰ ਕੌਰ, ਸਤਨਾਮ ਸਿੰਘ, ਜਸਕਰਨ ਕੌਰ, ਸੁਖਰਾਜ ਕੌਰ, ਜਰਨੈਲ ਸਿੰਘ, ਮੋਹਨ ਸਿੰਘ, ਮਨਜੀਤ ਕੌਰ, ਸੰਨੀ ਕੁੰਦਰਾ, ਪੂਜਾ ਰਾਣੀ, ਭੋਲੀ (ਸਾਰੇ ਕੌਂਸਲਰ), ਅਰੂਣ ਕੁਮਾਰ ਪੱਪਲ ਸਾਬਕਾ ਕੌਸਲਰ, ਸੁਨੀਲ ਕੁਮਾਰ ਕੌਂਟੀ, ਸੁਰਿੰਦਰ ਕੁਮਾਰ, ਪਰਮਜੀਤ ਬਤਰਾ ਅਤੇ ਕਾਂਗਰਸ ਪਾਰਟੀ ਦੇ ਪਤਵੰਤੇ ਆਗੂ ਮੌਜੂਦ ਸਨ।
Check Also
ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ
ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …
Punjab Post Daily Online Newspaper & Print Media