ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ਵਿਚ ਅਨੰਦ ਮੈਰਿਜ ਐਕਟ ਲਾਗੂ
ਹੋਣ ਦਾ ਜ਼ੋਰਦਾਰ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਇਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਆਗੂਆਂ ਮਨਜੀਤ ਸਿੰਘ ਜੀ.ਕੇ ਤੇ ਮਨਜਿੰਦਰ ਸਿੰਘ ਸਿਰਸਾ ਦੇ ਯਤਨਾਂ ਸਦਕਾ ਸੰਭਵ ਹੋ ਸਕਿਆ ਹੈ, ਜਿਸ ਲਈ ਉਹ ਵਧਾਈ ਦੇ ਪਾਤਰ ਹਨ।ਉਨ੍ਹਾਂ ਕਿਹਾ ਕਿ ਸਿੱਖ ਕੌਮ ਲੰਮੇ ਸਮੇਂ ਤੋਂ ਅਨੰਦ ਮੈਰਿਜ ਐਕਟ ਨੂੰ ਲਾਗੂ ਕਰਵਾਉਣ ਲਈ ਯਤਨਸ਼ੀਲ ਰਹੀ ਹੈ ਅਤੇ ਇਹ ਪ੍ਰਸੰਨਤਾ ਦੀ ਗੱਲ ਹੈ ਕਿ ਹੁਣ ਤਕ ਭਾਰਤ ਦੇ ਕਈ ਸੂਬਿਆਂ ਅੰਦਰ ਮਾਨਤਾ ਮਿਲ ਚੁੱਕੀ ਹੈ।ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਅਨੰਦ ਮੈਰਿਜ ਐਕਟ ਨੂੰ ਦੇਸ਼ ਦੇ ਬਾਕੀ ਰਾਜਾਂ ਵਿਚ ਵੀ ਲਾਗੂ ਕਰਾਉਣ ਲਈ ਕਦਮ ਚੁੱਕੇ ਜਾਣ ਤਾਂ ਜੋ ਸਿੱਖ ਇਸ ਐਕਟ ਅਧੀਨ ਆਪਣੇ ਅਨੰਦ ਕਾਰਜ ਰਜਿਸਟਰਡ ਕਰਵਾ ਸਕਣ।
Check Also
“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …
Punjab Post Daily Online Newspaper & Print Media