ਅੰਮਿ੍ਤਸਰ, 5 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਪਲਾਸਟਿਕ ਦੇ ਲਿਫਾਫਿਆਂ `ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ।ਇਸ ਸਬੰਧੀ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਵਲੋਂ ਅੱਜ ਆਪਣੇ ਕੈਂਪ ਆਫਿਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਸ੍ਰੀ ਨਿਤਿਨ ਸਿੰਗਲਾ, ਐਸ.ਡੀ,ਐਮ ਅੰਮਿ੍ਰਤਸਰ-1, ਰਜਤ ਓਬਰਾਏ ਐਸ.ਡੀ.ਐਮ ਅਜਨਾਲਾ, ਲਖਬੀਰ ਸਿੰਘ ਈ.ਟੀ.ਓ ਅੰਮ੍ਰਿਤਸਰ-1, ਸੁਸ਼ੀਲ ਕੁਮਾਰ ਈ.ਟੀ.ਓ ਅੰਮ੍ਰਿਤਸਰ-2, ਹਰਪਾਲ ਸਿੰਘ ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਡਾ: ਰਾਜੂ ਚੌਹਾਨ ਸਿਹਤ ਵਿਭਾਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਸੰਘਾ ਨੇ ਦੱਸਿਆ ਕਿ ਪਲਾਸਿਟਕ ਲਿਫਾਫਿਆਂ ਨੂੰ ਪੂਰੀ ਤਰ੍ਹਾਂ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲਿਫਾਫਿਆਂ ਨੂੰ ਬਣਾਉਣ, ਵੇਚਣ, ਸਟਾਕ ਕਰਨ ਅਤੇ ਰ ’ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਮੁੱਖ ਰੂਪ ਵਿੱਚ ਪਤਲੇ ਲਿਫਾਫੇ ਜਿਹੜੇ ਕਿ ਸੀਵਰੇਜ, ਨਾਲੀਆਂ ਨੂੰ ਬੰਦ ਕਰ ਦਿੱਤੇ ਹਨ ਨੂੰ ਕਿਸੇ ਵੀ ਹਾਲਤ ਵਿੱਚ ਵਰਤੋਂ ਵਿੱਚ ਆਉਣ ਤੋਂ ਰੋਕਣ ਸਬੰਧੀ ਕਿਹਾ ਗਿਆ ਹੈ।ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਲਾਸਟਿਕ ਲਿਫਾਫਿਆਂ ਦੀ ਵਰਤੋਂ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਤਾਂ ਜੋ ਇਨ੍ਹਾਂ ਦੀ ਵਰਤੋਂ ਨਾਲ ਆਲੇ ਦੁਆਲੇ ਪ੍ਰਦੂਸ਼ਣ ਵਿੱਚ ਹੋ ਰਹੇ ਵਾਧੇ ਨੂੰ ਰੋਕਿਆ ਜਾ ਸਕੇ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media