ਅੰਮ੍ਰਿਤਸਰ, 5 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਅੰਗਰੇਜ਼ੀ ਵਿਭਾਗ ਦੀਆਂ ਵਿਦਿਆਰਥਣਾਂ ਨੇ ਯੂ.ਜੀ.ਸੀ ਵਲੋਂ ਆਯੋਜਿਤ ਨੈਟ ਪ੍ਰੀਖਿਆ ਪਾਸ ਕਰ ਸ਼ਾਨਦਾਰ ਉਪਲਬੱਧੀ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਅਤੇ ਫੈਕਲਟੀ ਦੇ ਮੈਂਬਰਾਂ ਨੂੰ ਵਧਾਈ ਦਿੱਤੀ।ਇਸ ਤੋਂ ਪਹਿਲਾਂ ਵਿਭਾਗ ਦੇ ਡੀਨ ਅਕਾਦਮਿਕ ਮਾਮਲਿਆਂ ਅਤੇ ਵਿਭਾਗ ਮੁਖੀ ਪ੍ਰੋ. ਸੁਖਮੀਨ ਬੇਦੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 2 ਵਿਦਿਆਰਥੀ ਸਮਨਦੀਪ ਕੌਰ ਅਤੇ ਸ਼ਰਮਨ ਕੌਰ ਨੇ ਭਾਰਤ ’ਚ ਸਹਾਇਕ ਪ੍ਰੋਫੈਸਰ ਦੀ ਨਿਯੁੱਕਤੀ ਲਈ ਲੋੜੀਂਦੇ ਕੌਮੀ ਯੋਗਤਾ ਟੈਸਟ (ਨੈਟ) ’ਚ ਕਾਮਯਾਬੀ ਹਾਸਲ ਕੀਤੀ ਹੈ।ਉਨ੍ਹਾਂ ਕਿਹਾ ਕਿ ਸਮਨਦੀਪ ਕੌਰ ਅਤੇ ਸ਼ਰਮਨ ਕੌਰ ਦੋਵੇਂ ਐਮ. ਫ਼ਿਲ ਦੀਆਂ ਵਿਦਿਆਰਥਣਾਂ ਹਨ।
ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਫੈਕਲਟੀ ਦੇ ਮੈਂਬਰਾਂ ਦੀ ਪ੍ਰਸ਼ੰਸਾ ਕੀਤੀ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਮੁਕਾਬਲੇ ਦੀ ਘੜੀ ’ਚ ਰੁਜ਼ਗਾਰ ਪ੍ਰਾਪਤ ਕਰਨ ਦੇ ਯੋਗ ਬਣਾਉਣ ਲਈ ਸਹਿਯੋਗ ਦਿੱਤਾ।ਪ੍ਰੋ: ਬੇਦੀ ਨੇ ਦੱਸਿਆ ਕਿ ਪਿਛਲੇ ਸਾਲ ਵਿਦਿਆਰਥਣ ਨਵਦੀਪ ਕੌਰ ਨੇ ਜੂਨੀਅਰ ਰਿਸਰਚ ਫੈਲੋਸ਼ਿਪ ਹਾਸਲ ਕੀਤੀ ਸੀ ਅਤੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੇ ਕੌਮੀ ਯੋਗਤਾ ਟੈਸਟ ’ਚ ਸਫ਼ਲਤਾ ਹਾਸਲ ਕਰਦਿਆਂ ਗ੍ਰਾਂਟ-ਇਨ-ਏਡ ਸਕੀਮ ’ਚ ਅਸਿਸਟੈਂਟ ਪ੍ਰੋਫੈਸਰ ਵਜੋਂ ਵਿਭਾਗ ’ਚ ਭਰਤੀ ਹੋਇਆ।ਉਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਉਨ੍ਹਾਂ ਦੀ ਸਫ਼ਲਤਾ ਹੋਰਨਾਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕਰੇਗੀ।ਇਸ ਮੌਕੇ ਪ੍ਰੋ. ਅਨੂਪਮ ਸੰਧੂ, ਪ੍ਰੋ. ਸੁਪਨਿੰਦਰਜੀਤ ਕੌਰ, ਪ੍ਰੋ. ਪ੍ਰਨੀਤ ਢਿੱਲੋਂ, ਪ੍ਰੋ. ਮਾਲਕਿੰਦਰ ਸਿੰਘ, ਪ੍ਰੋ. ਸਤਵੰਤ ਸਿੰਘ ਮੰਟੋ, ਪ੍ਰੋ. ਦਲਜੀਤ ਸਿੰਘ, ਪ੍ਰੋ. ਮਮਤਾ ਮਹੇਂਦਰੂ ਆਦਿ ਹਾਜਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media