Monday, September 28, 2026

‘ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ’ ਲਈ 15 ਫਰਵਰੀ ਤੱਕ ਲਏ ਜਾਣਗੇ ਬਿਨੈ-ਪੱਤਰ

PPN05020201818ਪਠਾਨਕੋਟ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ ਨੇ ਦੱਸਿਆ ਕਿ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੁਆਰਾ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ’ ਸਾਲ 2015-16 ਅਤੇ 2016-17 ਲਈ ਯੋਗ ਉਮੀਦਵਾਰਾਂ ਤੋਂ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਅਰਜ਼ੀਆਂ ਮੰਗੀਆਂ ਗਈਆਂ।ਅਰਜ਼ੀਆਂ ਦੇਣ ਦੀ ਆਖਰੀ ਮਿਤੀ 15 ਫਰਵਰੀ ਹੈ। ਇਸ ਪੁਰਸਕਾਰ ਲਈ ਚੁਣੇ ਜਾਣ ਵਾਲੇ ਨੌਜਵਾਨਾਂ ਨੂੰ ਇਕ ਮੈਡਲ, ਸਰਟੀਫਿਕੇਟ ਅਤੇ 51 ਹਜ਼ਾਰ ਰੁਪਏ ਦੀ ਰਾਸ਼ੀ ਇਨਾਮ ਵਜੋਂ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਰਾਜ ਯੁਵਾ ਪੁਰਸਕਾਰ ਵਾਸਤੇ ਉਹੀ ਉਮੀਦਵਾਰ ਯੋਗ ਹੈ, ਜਿਸ ਨੇ ਯੁਵਕ ਗਤੀਵਿਧੀਆਂ ਕੌਮੀ ਸੇਵਾ ਯੋਜਨਾ, ਐਨ.ਸੀ.ਸੀ, ਸਭਿਆਚਾਰਕ ਗਤੀਵਿਧੀਆਂ, ਪਰਬਤਾ ਰੋਹਨ, ਹਾਈਕਿੰਗ-ਟਰੈਕਿੰਗ, ਖੇਡਾਂ, ਸਮਾਜ ਸੇਵਾ, ਰਾਸ਼ਟਰੀ ਏਕਤਾ, ਖੂਨਦਾਨ, ਨਸ਼ਿਆਂ ਵਿਰੁੱਧ ਜਾਗਰੂਕਤਾ, ਵਿਦਿਅਕ ਯੋਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਿੰਗ ਅਤੇ ਗਾਈਡਿੰਗ, ਸਾਹਸੀ ਗਤੀਵਿਧੀਆਂ ਵਿੱਚ ਸ਼ਲਾਘਾਯੋਗ ਕੰਮ ਕੀਤਾ ਹੋਵੇ। ਉਨ੍ਹਾਂ ਦੱਸਿਆ ਕਿ ਬਿਨੈਕਾਰ ਪੰਜਾਬ ਰਾਜ ਦਾ ਵਸਨੀਕ ਹੋਵੇ ਅਤੇ ਉਮਰ 15 ਤੋਂ 35 ਸਾਲ ਦੇ ਵਿਚਕਾਰ ਹੋਵੇ। ਇਸ ਪੁਰਸਕਾਰ ਲਈ ਅਰਜ਼ੀਆਂ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਇਨਡੋਰ ਸਟੇਡੀਅਮ, ਸਿਵਲ ਲਾਈਨਜ਼ ਹੁਸ਼ਿਆਰਪੁਰ ਵਿਖੇ ਦਿੱਤੀਆਂ ਜਾ ਸਕਦੀਆਂ ਹਨ।ਉਨ੍ਹਾਂ ਦੱਸਿਆ ਕਿ ਨਿਰਧਾਰਤ ਪ੍ਰੋਫਾਰਮਾ ਵੀ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਦਫ਼ਤਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ।ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ / ਪਠਾਨਕੋਟ ਦੇ ਨਾਲ ਉਨ੍ਹਾਂ ਦੇ ਮੋਬਾਇਲ ਨੰ: 98158-81016 ’ਤੇ ਵੀ ਸੰਪਰਕ ਕਰਕੇ ਪ੍ਰੋਫਾਰਮਾ ਈ-ਮੇਲ ਰਾਹੀਂ ਪ੍ਰਾਪਤ ਕੀਤਾ ਜਾ ਸਕਦਾ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply