Tuesday, September 29, 2026

ਪਾਕਿਸਤਾਨ ਨਾਲ ਨਜਿੱਠਣ ਵਿਚ ਅਸਫਲ ਰਹੀ ਕੇਂਦਰ ਸਰਕਾਰ – ਸੁਨੀਲ ਜਾਖੜ

ਰਾਹੁਲ ਗਾਂਧੀ ਨਾਲ ਪੰਜਾਬ ਕਾਂਗਰਸ ਦੇ ਸੰਗਠਨ ਦੇ ਪੁਨਰਗਠਨ ਬਾਰੇ ਕੀਤੀਆਂ ਵਿਚਾਰਾਂ

PPN05020201819ਪਠਾਨਕੋਟ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਕਿਹਾ ਹੈ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਪਾਕਿਸਤਾਨ ਨਾਲ ਨਜਿੱਠਣ ਵਿਚ ਨਾਕਾਮਯਾਬ ਸਿੱਧ ਹੋਈ ਹੈ।
ਜਾਖੜ ਨੇ ਦੱਸਿਆ ਕਿ ਅੱਜ ਉਹ ਲੋਕ ਸਭਾ ਵਿਚ ਸਿਫਰ ਕਾਲ ਦੌਰਾਨ ਅੰਤਰਰਾਸ਼ਟਰੀ ਸਰਹੱਦ ਤੇ ਲਗਾਤਾਰ ਹੋ ਰਹੀ ਗੋਲਾਬਾਰੀ ਕਾਰਨ ਸ਼ਹੀਦ ਹੋ ਰਹੇ ਜਵਾਨਾਂ ਦਾ ਮੁੱਦਾ ਉਠਾਉਣ ਵਾਲੇ ਸਨ, ਪਰ ਇਕ ਸੰਸਦ ਮੈਂਬਰ ਦੇ ਅਕਾਲ ਚਲਾਣੇ ਕਾਰਨ ਅੱਜ ਲੋਕ ਸਭਾ ਪੂਰੇ ਦਿਨ ਲਈ ਉਠਾ ਦਿੱਤੀ ਗਈ।ਉਨ੍ਹਾਂ ਕਿਹਾ ਕਿ ਉਨ੍ਹਾਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਨਾਲ ਵੀ ਭਾਰਤ ਪਾਕਿ ਸਰਹੱਦ ਦੇ ਲਗਾਤਾਰ ਹੋ ਰਹੀ ਗੋਲਾਬਾਰੀ ਅਤੇ ਪਾਕਿਸਤਾਨ ਨਾਲ ਵੱਧ ਰਹੇ ਤਨਾਅ ਤੇ ਚਰਚਾ ਕੀਤੀ ਸੀ ਤਾਂ ਜੋ ਕੇਂਦਰ ਸਰਕਾਰ ਨੂੰ ਕਿਹਾ ਜਾ ਸਕੇ ਕਿ ਉਹ ਪਾਕਿਸਤਾਨ ਤੇ ਕੂਟਨੀਤੀਕ ਤਰੀਕੇ ਨਾਲ ਕੌਮਾਂਤਰੀ ਪੱਧਰ ਤੇ ਦਬਾਅ ਬਣਾਵੇੇ। ਉਨ੍ਹਾਂ ਨੇ ਦੱਸਿਆ ਕਿ ਰਾਹੁਲ ਗਾਂਧੀ ਨੇ ਵੀ ਇਸ ਵਿਸੇ ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਕਾਂਗਰਸ ਪਾਰਟੀ ਸਾਂਝੇ ਤੌਰ ਤੇ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਉਠਾਏਗੀ ਤਾਂ ਜੋ ਮੋਦੀ ਸਰਕਾਰ ਨੂੰ ਇਸ ਸਬੰਧੀ ਯੋਗ ਫੈਸਲਾ ਕਰਨ ਲਈ ਮਜਬੂਰ ਕੀਤਾ ਜਾ ਸਕੇ।ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੀਆਂ ਹੱਦਾਂ ਦੀ ਰਾਖੀ ਕਰਨ ਵਿਚ ਨਾਕਾਮ ਸਿੱਧ ਹੋ ਰਹੀ ਹੈ ਅਤੇ ਕੇਂਦਰ ਸਰਕਾਰ ਦੀ ਢਿੱਲ ਕਾਰਨ ਹੀ ਪਾਕਿਸਤਾਨ ਦੇ ਹੌਂਸਲੇ ਵੱਧ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਸਰਹੱਤ ਦੇ ਸ਼ਹੀਦ ਹੋਣ ਵਾਲੇ ਜਵਾਨਾਂ ਵਿਚ ਬਹੁਤ ਸਾਰੇ ਪੰਜਾਬ ਤੋਂ ਹਨ।
ਜਾਖੜ ਨੇ ਕਿਹਾ ਕਿ ਪਿੱਛਲੇ ਕੁਝ ਸਮੇਂ ਵਿਚ ਇੱਕਲੇ ਪੰਜਾਬ ਨਾਲ ਹੀ ਸਬੰਧਤ ਸੰਗਰੂਰ ਜ਼ਿਲ੍ਹੇ ਦੇ ਪਿੰਡ ਆਲਮਪੁਰ ਦਾ ਮਨਦੀਪ ਸਿੰਘ, ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਚਹਿਲ ਖੁਰਦ ਦੇ ਲਾਂਸ ਨਾਇਕ ਮਨਦੀਪ ਸਿੰਘ ਅਤੇ ਪਿੰਡ ਰਾਏਚੱਕ ਦੇ ਪਲਵਿੰਦਰ ਸਿੰਘ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਅਲਕੜੇ ਦੇ ਲਾਂਸ ਨਾਇਕ ਗੁਰਮੇਲ ਸਿੰਘ ਅਤੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਲੋਹਗੜ੍ਹ ਦੇ ਜਗਸੀਰ ਸਿੰਘ ਆਪਣੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹੀਦ ਹੋ ਚੁੱਕੇ ਹਨ।ਉਨ੍ਹਾਂ ਸ਼ਹੀਦਾਂ ਦੀ ਸਹਾਦਤ ਨੂੰ ਨਮਨ ਕਰਦਿਆਂ ਕਿਹਾ ਕਿ ਅਸੀਂ ਸ਼ਹੀਦ ਹੁੰਦੇ ਜਵਾਨਾਂ ਨੂੰ ਮੂਕ ਦਰਸ਼ਕ ਬਣ ਕੇ ਨਹੀਂ ਵੇਖ ਸਕਦੇ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਤੁਰੰਤ ਇਸ ਗੰਭੀਰ ਮਸਲੇ ਵੱਲ ਧਿਆਨ ਦੇਵੇ।
ਇਸ ਤੋਂ ਬਿਨ੍ਹਾਂ ਜਾਖੜ ਨੇ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜੱਥੇਬੰਧਕ ਢਾਂਚੇ ਦੇ ਪੂਨਰਗਠਨ ਸਬੰਧੀ ਵੀ ਚਰਚਾ ਕੀਤੀ ਤਾਂ ਜੋ ਪਾਰਟੀ ਨੂੰ ਆਉਂਦੀਆਂ ਲੋਕ ਸਭਾ ਚੋਣਾਂ ਲਈ ਹੋਰ ਵੀ ਮਜਬੂਤ ਕੀਤਾ ਜਾ ਸਕੇ।ਜਾਖੜ ਨੇ ਕਿਹਾ ਕਿ ਇਸ ਸਮੇਂ ਦੇਸ਼ ਦੇ ਅਵਾਮ ਵਿਚ ਮੋਦੀ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਲੋਕ ਬੇਸਬਰੀ ਨਾਲ 2019 ਦੀਆਂ ਲੋਕ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਤਾਂ ਜੋ ਉਹ ਇਸ ਗਰੀਬ ਅਤੇ ਕਿਸਾਨ ਵਿਰੋਧੀ ਸਰਕਾਰ ਨੂੰ ਸੱਤਾ ਵਿਚੋਂ ਬਾਹਰ ਕਰ ਸਕਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply