ਧੂਰੀ, 5 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਜਿਲ੍ਹਾ ਪੁਲਿਸ ਮੁੱਖੀ ਸੰਗਰੂਰ ਅਤੇ ਡੀ.ਐਸ.ਪੀ ਅਕਾਸ਼ਦੀਪ ਔਲਖ ਦੇ
ਦਿਸ਼ਾ ਨਿਰਦੇਸ਼ਾਂ ਅਨੁਸਾਰ ਟ੍ਰੈਫਿਕ ਪੁਲਿਸ ਇੰਚਾਰਜ ਪਵਨ ਸ਼ਰਮਾ ਵੱਲੋ ਅੱਜ ਤਰਵੈਨੀ ਚੌਕ ਵਿਖੇ ਨਾਕਾ ਲਗਾ ਕੇ 30 ਚਲਾਨ ਕੱਟੇ ਅਤੇ ਬੁੱਲਟ ਮੋਟਰਸਾਈਕਲਾਂ ਦੇ ਪਟਾਕੇ ਮਾਰਨ ਵਾਲਿਆਂ ਦੇ ਸਲੰਸਰ ਵੀ ਲਹਾਏ ਗਏ।
ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਪਵਨ ਸ਼ਰਮਾ ਨੇ ਕਿਹਾ ਕਿ ਸ਼ਹਿਰ ਅੰਦਰ ਬੁੱਲਟ ਮੋਟਰ ਸਾਇਕਲ ਦੇ ਪਟਾਕੇ ਮਾਰਨ ਵਾਲਿਆਂ `ਤੇ ਨੂੰ ਕਿਸੇ ਵੀ ਕੀਮਤ `ਤੇ ਬਕਸ਼ਿਆ ਨਹੀ ਜਾਵੇਗਾ।ਉਨ੍ਹਾ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਛੋਟੇ ਬੱਚਿਆਂ ਨੂੰ ਮੋਟਰਸਾਈਕਲ ਨਾ ਚਲਾਉਣ ਦੇਣ, ਕਿਉਂਕਿ ਇਸ ਦਾ ਖਾਮਿਆਜਾ ਉਹਨਾ ਨੂੰ ਭੁਗਤਨਾ ਪੈਦਾ ਹੈ।ਪਵਨ ਸ਼ਰਮਾ ਨੇ ਚੇਤਾਵਨੀ ਦਿੱਤੀ ਕਿ ਟ੍ਰੈਫਿਕ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਤੋ ਸਖਤ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਹੌਲਦਾਰ ਮਿੱਠੂ ਸਿੰਘ, ਹੌਲਦਾਰ ਕੇਵਲ ਸਿੰਘ, ਹੌਲਦਾਰ ਬਲਵਿੰਦਰ ਸਿੰਘ, ਹੌਲਦਾਰ ਜਗਮੇਲ ਸਿੰਘ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media