ਅੰਮ੍ਰਿਤਸਰ 6 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਰੋਜ਼ਗਾਰ ਉਤਪਤੀ ਵਿਭਾਗ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਸਾਂਝੇ ਉਦਮਾ ਤਹਿਤ
ਅਪਣੀ ਗੱਡੀ ਆਪਣਾ ਰੋਜ਼ਗਾਰ ਯੋਜਨਾ ਦੇ ਤਹਿਤ ਰੋਜ਼ਗਾਰ ਮੇਲਾ 7 ਫਰਵਰੀ ਨੂੰ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਸਾਹਮਣੇ ਯੂਨੀਵਰਸਿਟੀ ਵਿਖੇ ਸਵੇਰੇ 10:00 ਤੋ 5:00 ਵਜੇ ਤੱਕ ਲਗਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਬਰ ਕੰਪਨੀ ਵਲੋਂ ਸ਼ਹਿਰ ਵਿੱਚ ਟੂ-ਵਹੀਲਰ ਬਾਈਕ ਸ਼ੇਅਰਿੰਗ ਸ਼ੁਰੂ ਕੀਤੀ ਜਾ ਰਹੀ ਹੈ।ਇਸ ਸਬੰਧੀ ਵਿੱਚ ਚਾਹਵਾਨ ਡਰਾਈਵਰਾਂ ਵਲੋਂ ਆਵੇਦਨ ਪੱਤਰਾਂ ਦੀ ਮੰਗ ਕੀਤੀ ਗਈ ਹੈ।ਉਨ੍ਹਾ ਅੱਗੇ ਦੱਸਿਆ ਕਿ ਆਉਣ ਵਾਲੇ ਹਫ਼ਤਿਆਂ ਵਿਚ ਅੰਮਿ੍ਰਤਸਰ ਸ਼ੁਰੂ ਹੋਣ ਵਾਲੀ ਉਬਰ ਮੋਟੋ ਸਰਵਿਸ ਨਾਲ ਜੁੜਨ ਲਈ ਰੋਜ਼ਗਾਰ ਮੇਲੇ ਵਿੱਚ ਜਿਆਦਾ ਗਿਣਤੀ ਵਿੱਚ ਬਿਨੈਕਾਰ ਆਉਣ ਦੀ ਉਮੀਦ ਹੈ।ਰਵਿੰਦਰ ਸਿੰਘ ਨੇ ਕਿਹਾ ਕਿ ਆਪਣੀ ਗੱਡੀ ਆਪਣਾ ਰੋਜ਼ਗਾਰ ਦਾ ਉਦੇਸ਼ ਅੰਮਿ੍ਰਤਸਰ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਪ੍ਰਦਾਨ ਕਰਨਾ ਹੈ।
ਇਸ ਮੌਕੇ ਨਿਤੀਸ਼ ਭੂਸ਼ਣ ਜਨਰਲ ਮੈਨੇਜੇਰ ਪੰਜਾਬ ਉਬਰ ਨੇ ਆਪਣੀ ਗੱਡੀ ਆਪਣਾ ਰੋਜ਼ਗਾਰ ਮੇਲੇ ਦਾ ਸੁਆਗਤ ਕੀਤਾ ਅਤੇ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ।ਉਨ੍ਹਾਂ ਕਿਹਾ ਕਿ ਜੂਨ 2017 ਵਿੱਚ ਪੰਜਾਬ ਸਰਕਾਰ ਵਲੋਂ ਦੀ ਅਪਣੀ ਗੱਡੀ ਆਪਣਾ ਰੋਜ਼ਗਾਰ ਯੋਜਨਾ ਸ਼ੁਰੂ ਕੀਤੀ ਗਈ ਸੀ।ਜਿਸ ਦਾ ਮੁੱਖ ਉਦੇਸ਼ ਉਬਰ ਵਰਗੀ ਰਾਇਡਸ਼ੇਰਿੰਗ ਕੰਪਨੀਆਂ ਦੇ ਨਾਲ ਉੱਦਮੀਆਂ ਨੂੰ ਡਰਾਇਵਿੰਗ ਵਿੱਚ ਸਹਾਇਤਾ ਕਰਕੇ ਪੰਜਾਬ ਦੇ ਲੋਕਾਂ ਲਈ ਹਜਾਰਾਂ ਆਰਥਿਕ ਅਵਸਰ ਪ੍ਰਦਾਨ ਕਰਨਾ ਹੈ ।
Check Also
ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ
ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …
Punjab Post Daily Online Newspaper & Print Media