Saturday, December 28, 2024

ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ: ਮਨਜੀਤ ਸਿੰਘ ਜੀ.ਕੇ ਚੀਫ ਖਾਲਸਾ ਦੀਵਾਨ ਵਲੋਂ ਸਨਮਾਨਿਤ

PPN310715
ਅੰਮ੍ਰਿਤਸਰ, 31  ਜੁਲਾਈ (ਜਗਦੀਪ ਸਿੰਘ ਸੱਗੂ)-  ਸੀ੍ਰ ਗੁਰੁ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਵਿਖੇ ਹਾਲ ਹੀ ਵਿੱਚ ਆਯੋਜਿਤ ਕੀਰਤਨ ਦਰਬਾਰ ਮੌਕੇ ਚੀਫ ਖਾਲਸਾ ਦੀਵਾਨ ਵਲੋਂ ਸਨਮਾਨਿਤ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਮਨਜੀਤ ਸਿੰਘ ਜੀ.ਕੇ ਨੇ ਚੀਫ ਖਾਲਸਾ ਦੀਵਾਨ ਦੀ ਦਿੱਲੀ ਲੋਕਲ ਕਮੇਟੀ ਲਈ ਗੁਰਦੁਆਰਾ ਰਕਾਬ ਗੰਜ, ਦਿੱਲੀ ਵਿਖੇ ਇਕ ਦਫਤਰ ਅਲਾਟ ਕਰਨ ਦਾ ਐਲਾਨ ਕੀਤਾ ਹੈ।ਦੀਵਾਨ ਦੇ ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਨੇ ਸ: ਮਨਜੀਤ ਸਿੰਘ ਜੀ.ਕੇ ਦਾ ਸਿੱਖ ਕੌਮ ਦੀ ਸੇਵਾ ਵਿੱਚ ਕੀਤੇ ਅਜਿਹੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਚੀਫ ਖਾਲਸਾ ਦੀਵਾਨ ਨੂੰ ਦਿੱਤੇ ਇਸ ਵਡਮੁੱਲੇ ਸਹਿਯੋਗ ਦਾ ਧੰਨਵਾਦ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਦਫਤਰ ਰਾਹੀਂ ਚੀਫ ਖਾਲਸਾ ਦੀਵਾਨ ਦਿੱਲੀ ਲੋਕਲ ਕਮੇਟੀ ਦੇ ਅਹੁੱਦੇਦਾਰ ਦਿੱਲੀ ਅਤੇ ਇਸ ਦੇ ਆਸ ਪਾਸ ਦੇ ਖੇਤਰਾਂ ਵਿਚ ਚੀਫ ਖਾਲਸਾ ਦੀਵਾਨ ਵਲੋਂ ਸਥਾਪਿਤ ਸੰਸਥਾਵਾਂ ਦਾ ਪ੍ਰਬੰਧਨ, ਪੰਥਕ ਅਤੇ ਧਾਰਮਿਕ ਗਤੀਵਿਧੀਆਂ, ਦਿੱਲੀ ਦੇ ਸਿੱਖਾਂ ਦੀ ਚੜਦੀ ਕਲਾ ਅਤੇ ਵਿੱਦਿਆ ਦੇ ਪ੍ਰਚਾਰ-ਪ੍ਰਸਾਰ ਦਾ ਸਾਰਾ ਦਫਤਰੀ ਕਾਰਜ ਅਤੇ ਸੇਵਾ ਬਹੁਤ ਹੀ ਸੁਚਾਰੂ ਢੰਗ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ 14-16 ਨਵੰਬਰ, 2014 ਨੂੰ  ਵਰਲਡ ਸਿੱਖ ਐਜੁਕੇਸ਼ਨਲ ਕਾਨਫਰੰਸ ਦਾ ਐਲਾਨ ਕਰ ਚੁੱਕੀ ਚੀਫ ਖਾਲਸਾ ਦੀਵਾਨ  ਆਉਣ ਵਾਲੇ ਸਮੇਂ ਵਿਚ ਪੰਜਾਬ, ਦਿੱਲੀ ਅਤੇ ਭਾਰਤ ਹੀ ਨਹੀਂ ਸਗੋਂ ਵਿਸ਼ਵ ਪੱਧਰ ਤੇ ਸਿੱਖ ਭਾਈਚਾਰੇ ਨੂੰ ਸਿੱਖੀ ਵਿਰਾਸਤ ਅਤੇ ਧਰਮ ਨਾਲ ਜੋੜਨ ਲਈ ਯਤਨਸ਼ੀਲ ਰਹੇਗੀ।

Check Also

ਖਾਲਸਾ ਕਾਲਜ ਅਦਾਰਿਆਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ

ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਧਰਮ ਅਤੇ ਮਜ਼ਲੂਮਾਂ ਦੀ ਰੱਖਿਆ, ਹੱਕ-ਸੱਚ ਲਈ ਅਵਾਜ਼ …

Leave a Reply