ਬਠਿੰਡਾ, 7 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਤਲਵੰਡੀ ਸਾਬੋ ਤੋਂ ਆਪ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਵਿਰੋਧੀ ਪਾਰਟੀਆਂ ਦੁਆਰਾ ਉਨ੍ਹਾਂ ਉਪਰ ਗੁੰਡਾ ਟੈਕਸ ਵਸੂਲਣ ਦੇ ਲਗਾਏ ਜਾ ਰਹੇ ਇਲਜਾਮਾਂ ਨੂੰ ਸਿਰੇ ਤੋਂ ਨਕਾਰਿਦਆਂ ਇਸ ਨੂੰ ਬੇ-ਬੁਨਿਆਦ ਅਤੇ ਉਨਾਂ ਦਾ ਅਕਸ ਖਰਾਬ ਕਰਨ ਦੀ ਕਾਰਵਾਈ ਕਰਾਰ ਦਿੱਤਾ ਹੈ। ਮੀਡੀਆ ਨੂੰ ਜਾਰੀ ਬਿਆਨ ਵਿਚ ਬਲਜਿੰਦਰ ਕੌਰ ਨੇ ਕਿਹਾ ਕਿ ਇਹ ਹਾਸੋਹੀਣੀ ਗੱਲ ਹੈ ਕਿ ਜੇਕਰ ਉਨਾਂ ਖਿਲਾਫ ਕੋਈ ਅਜਿਹੀ ਸ਼ਿਕਾਇਤ ਹੈ ਤਾਂ ਸਰਕਾਰ ਇਸ ਦੀ ਜਾਂਚ ਕਰਾਉਣ ਤੋਂ ਕਿੳਂੁ ਡਰਦੀ ਹੈ।ਉਨਾਂ ਕਿਹਾ ਕਿ ਅਸਲ ਵਿਚ ਇਹ ਕਾਰਵਾਈ ਕਾਂਗਰਸੀ ਆਗੂਆਂ ਦੁਆਰਾ ਕੀਤੀ ਜਾ ਰਹੀ ਨਜਾਇਜ ਮਾਈਨਿੰਗ ਅਤੇ ਵਸੂਲੇ ਜਾ ਰਹੇ ਗੁੰਡਾ ਟੈਕਸ ਤੋਂ ਧਿਆਨ ਭਟਕਾਉਣ ਲਈ ਹੈ।ਬਲਜਿੰਦਰ ਕੌਰ ਨੇ ਕਿਹਾ ਕਿ ਬੀਤੇ ਸਮੇਂ ਵਿਚ ਪੰਜਾਬ ਵਿਚ ਹੋ ਰਹੇ ਹਰ ਅਪਰਾਧ ਦੀਆਂ ਤਾਰਾਂ ਕਾਂਗਰਸੀ, ਅਕਾਲੀ ਅਤੇ ਭਾਜਪਾ ਨੇਤਾਵਾਂ ਨਾਲ ਜੁੜ ਕਾਰਨ ਇਹ ਪਾਰਟੀਆਂ ਆਮ ਆਦਮੀ ਪਾਰਟੀ ਨੂੰ ਵੀ ਇਸ ਵਿਚ ਘਸੀਟਣਾ ਚਾਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਪਿਛਲੇ ਦਿਨੀ ਗੈਂਗਸਟਰ ਰਵੀ ਦਿਓਲ ਵਲੋਂ ਅਕਾਲੀ ਆਗੂ ਪਰਮਿੰਦਰ ਢੀਂਡਸਾ, ਵਿੱਕੀ ਗੌਂਡਰ ਦੇ ਪਰਿਵਾਰ ਵਲੋਂ ਕਾਂਗਰਸੀ ਆਗੂ ਅਵਤਾਰ ਹੈਨਰੀ ਅਤੇ ਹੋਰ ਆਗੂਆਂ ਦੇ ਨਾਮ ਲੈਣ ਕਾਰਨ ਇਹ ਪਾਰਟੀਆਂ ਬੋਖਲਾਹਟ ਵਿਚ ਆ ਗਈਆਂ ਹਨ।ਵਿਧਾਇਕਾ ਨੇ ਕਿਹਾ ਕਿ ਉਹ ਆਪਣੇ ਖਿਲਾਫ ਲਗਾਏ ਜਾ ਰਹੇ ਇਲਜਾਮਾਂ ਦੀ ਜਾਂਚ ਲਈ ਤਿਆਰ ਹਨ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੁਆਰਾ ਸੂਬੇ ਵਿਚ ਹੋ ਰਹੀ ਨਜਾਇਜ ਮਾਈਨਿੰਗ ਅਤੇ ਗੁੰਡਾ ਟੈਕਸ ਵਸੂਲਣ ਦੇ ਮੁੱਦੇ ਉਤੇ ਸਰਬ ਪਾਰਟੀ ਕਮੇਟੀ ਬਣਾ ਕੇ ਇਹਨਾਂ ਕਾਰਜਾਂ ਲਈ ਜਿੰਮੇਵਾਰ ਵਿਅਕਤੀਆਂ ਖਿਲਾਫ ਕਾਰਵਾਈ ਦੀ ਮੰਗ ਉਹ ਵੀ ਦੁਹਰਾਉਦੇ ਹਨ ਤਾਂ ਜੋ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media