ਨਵੀਂ ਦਿੱਲੀ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿਚ ਮਾਣਯੋਗ ਜੱਜ ਸ਼੍ਰੀ ਦਵਿੰਦਰ ਕੁਮਾਰ ਦੀ ਅਦਾਲਤ ਵਿਚ ਇਕ ਦਾਅਵਾ ਪੇਸ਼ ਕਰਕੇ ਮੰਗ ਕੀਤੀ ਗਈ ਹੈ ਕਿ ਸਰਨਾ ਵਲੋਂ ਜੋ ਗੁਰੂ ਹਰਕ੍ਰਿਸ਼ਨ ਮੈਡੀਕਲ ਟਰੱਸਟ ਨੂੰ 1 ਫਰਵਰੀ, 2014 ਨੂੰ ਕੋਰਟ ਵਲੋਂ ਗੈਰ ਕਾਨੂੰਨੀ ਕਰਾਰ ਦਿਤਾ ਗਿਆ ਸੀ, ਇਸ ਲਈ ਰੇਡੀਐਂਟ ਲਾਈਫ ਕੇਅਰ ਪ੍ਰਾਈਵੇਟ ਲਿਮਿਟਡ ਦੇ ਨਾਲ ਪਿਛਲੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਹਰਕ੍ਰਿਸ਼ਨ ਹਸਪਤਾਲ ਦਾ ਜੋ ਐਗਰੀਮੈਂਟ ਕੀਤਾ ਹੈ ਉਸਨੂੰ ਵੀ ਗੈਰ ਕਾਨੂੰਨੀ ਕਰਾਰ ਦਿਤਾ ਜਾਵੇ।ਸ਼੍ਰੋਮਣੀ ਅਕਾਲੀ ਦਲ ਦੇ ਕੋਮੀ ਸੰਗਠਨ ਸਕੱਤਰ, ਜਥੇਦਾਰ ਕੁਲਦੀਪ ਸਿੰਘ ਭੋਗਲ ਨੇ ਪ੍ਰੈਸ ਨੂੰ ਦਿਤੇ ਇਕ ਬਿਆਨ ਵਿਚ ਦੱਸਿਆ ਹੈ ਕਿ ਮਾਣਯੋਗ ਜੱਜ ਨੇ ਉਨਾਂ ਵਲੋਂ ਪੇਸ਼ ਕੀਤੇ ਗਏ ਦਾਅਵੇ ਨੂੰ ਸੁਣਦੇ ਹੋਏ ਰੇਡੀਐਂਟ ਲਾਈਫ ਕੇਅਰ ਪ੍ਰਾਈਵੇਟ ਲਿਮਿਟਡ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨੋਟਿਸ ਜਾਰੀ ਕਰਦੇ ਹੋਏ ਉਨਾਂ ਨੂੰ 20 ਮਾਰਚ 2014 ਨੂੰ ਆਪਣਾ ਪੱਖ ਪੇਸ਼ ਕਰਨ ਲਈ ਕੋਰਟ ਵਿਚ ਹਾਜ਼ਰ ਹੋਣ ਦੇ ਹੁਕਮ ਜਾਰੀ ਕੀਤੇ ਹਨ।
Check Also
ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਮਾਮਲਾ
ਐਡਵੋਕੇਟ ਧਾਮੀ ਨੇ ਭਾਰਤ ਦੇ ਹਵਾਬਾਜ਼ੀ ਮੰਤਰੀ ਨੂੰ ਨੋਟੀਫਿਕੇਸ਼ਨ ਵਾਪਸ ਲੈਣ ਲਈ ਲਿਖਿਆ ਪੱਤਰ ਅੰਮ੍ਰਿਤਸਰ, …