ਬਠਿੰਡਾ, 7 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਆਂਗਨਵਾੜੀ ਵਰਕਰਾਂ ਵੱਲੋੀ ਜਿਲ੍ਹਾਂ ਪ੍ਰਸ਼ਾਸ਼ਨ ਨੂੰ ਹਰ ਰੋਜ਼ ਕਿਸੇ ਨਾ ਕਿਸੇ ਅਧਿਕਾਰੀ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ, ਲੇਕਿਨ ਕਾਰਵਾਈ ਕੋਈ ਨਹੀ ਹੋ ਰਹੀ।ਜ਼ਿਕਰਯੋਗ ਇਹ ਹੈ ਕਿ ਸੂਬੇ ਭਰ ਦੀਆਂ 54 ਹਜ਼ਾਰ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦਿੱਲੀ ਪੈਟਰਨ ’ਤੇ ਕਰਵਾਉਣ ਲਈ ਅਤੇ ਹੋਰ ਮੰਗਾਂ ਨੂੰ ਲੈ ਕੇ ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਬਠਿੰਡਾ ਸਥਿਤ ਦਫ਼ਤਰ ਅੱਗੇ ਲਗਾਇਆ ਰੋਸ ਧਰਨਾ ਅੱਜ ਦਸਵੇਂ ਦਿਨ ’ਚ ਪਹੁੰਚ ਗਿਆ।ਧਰਨਾਕਾਰੀ ਆਂਗਣਵਾੜੀ ਵਰਕਰਾਂ ਦੀ ਮੰਗ ਹੈ ਕਿ ਪੰਜਾਬ ਵਿਚ ਆਂਗਨਵਾੜੀ ਵਰਕਰ ਨੂੰ ਹਰ ਮਹੀਨੇ 10 ਹਜ਼ਾਰ ਰੁਪਏ ਮਾਣ ਭੱਤਾ ਅਤੇ ਹੈਲਪਰ ਨੂੰ ਹਰ ਮਹੀਨੇ 5 ਹਜ਼ਾਰ ਰੁਪਏ ਮਾਣ ਭੱਤਾ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਪਿਛਲੇਂ 42 ਸਾਲਾਂ ਤੋਂ ਵਰਕਰਾਂ ਤੇ ਹੈਲਪਰਾਂ ਨੂੰ ਮਾਮੂਲੀ ਜਿਹਾ ਮਾਣ ਭੱਤਾ ਦੇ ਕੇ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਜਿਸ ਕਰਕੇ ਉਨ੍ਹਾਂ ਨੂੰ ਸੰਰਘਸ਼ ਦੇ ਰਾਹ ਪੈਣਾ ਪੈ ਰਿਹਾ ਹੈ।ਉਨ੍ਹਾਂ ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਚੇਤਾਵਨੀ ਦਿੱਤੀ ਕਿ ਜਿਨ੍ਹਾਂ ਚਿਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਉਨ੍ਹਾਂ ਚਿਰ ਜਥੇਬੰਦੀ ਵਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ।ਇਸੇ ਦੌਰਾਨ ਜਥੇਬੰਦੀ ਆਗੂਆਂ ਨੇ ਲਖਵੀਰ ਸਿੰਘ ਤਹਿਸੀਲਦਾਰ ਬਠਿੰਡਾ ਨੂੰ ਆਪਣਾ ਮੰਗ ਪੱਤਰ ਦਿਤਾ।ਇਸ ਸਮੇਂ ਜਸਬੀਰ ਕੌਰ ਬਠਿੰਡਾ, ਅੰਮ੍ਰਿਤਪਾਲ ਕੌਰ ਬੱਲੂਆਣਾ, ਦਰਸ਼ਨਾ ਰਾਣੀ ਨੇਂਹੀਆ ਵਾਲਾ, ਬਲਬੀਰ ਕੌਰ ਤੇ ਵੀਰਪਾਲ ਕੌਰ ਸੰਗਤ ਆਦਿ ਆਗੂ ਮੌਜੂਦ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …