Tuesday, June 17, 2025
Breaking News

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਧੂਰੀ-ਸੰਗਰੂਰ ਮੁੱਖ ਮਾਰਗ ਜਾਮ

ਕੇਂਦਰ ਤੇ ਸੂਬਾ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਕੀਤਾ ਰੋਸ ਪ੍ਰਦਰਸ਼ਨ

PPN0702201819ਧੂਰੀ, 7 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਧੂਰੀ ਵਲੋਂ ਪੰਜਾਬ ਦੀਆਂ 7 ਸੰਘਰਸ਼ਸ਼ੀਲ ਜੱਥੇਬੰਦੀਆਂ ਦੇ ਸੱਦੇ `ਤੇ ਬਲਾਕ ਪ੍ਰਧਾਨ ਸ਼ਿਆਮ ਦਾਸ ਕਾਂਝਲੀ ਅਤੇ ਕਰਮਜੀਤ ਸਿੰਘ ਦੀ ਅਗੁਵਾਈ ਵਿੱਚ ਧੂਰੀ-ਸੰਗਰੂਰ ਮੁੱਖ ਮਾਰਗ ਜਾਮ ਕਰਕੇ ਧਰਨਾ ਲਗਾਇਆ ਹੈ ਅਤੇ ਕੇਂਦਰ ਸਰਕਾਰ ਦੇ ਬਜਟ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।ਬੁਲਾਰਿਆਂ ਨੇ ਇਕੱਤਰ  ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ, ਮਜ਼ਦੂਰ ਵਰਗ ਲਈ ਬਜ਼ਟ ਵਿੱਚ ਕੋਈ ਪੈਸਾ ਨਹੀਂ ਰੱਖਿਆ ਗਿਆ ਅਤੇ ਨਾ ਹੀ ਖੁਦਕੁਸ਼ੀ ਪੀੜਤ ਪਰਿਵਾਰਾਂ ਲਈ ਕੋਈ ਰਾਹਤ ਦਾ ਜ਼ਿਕਰ ਕੀਤਾ ਗਿਆ ਹੈ।ਜਿਸ ਕਾਰਨ ਇਹ ਬਜ਼ਟ ਕਿਸਾਨ ਮਜ਼ਦੂਰ ਵਿਰੋਧੀ ਹੈ।ਉਹਨਾਂ ਕਿਹਾ ਕਿ ਕੈਪਟਨ ਸਰਕਾਰ ਵੀ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ ਅਤੇ ਖੇਤੀ ਮੋਟਰਾਂ `ਤੇ ਮੀਟਰ ਲਗਾ ਕੇ ਬਿਜ਼ਲੀ ਬਿਲ ਵਸੂਲਣ ਦੀ ਤਿਆਰੀ ਵਿੱਚ ਹੈ।ਉਹਨਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਕਿਸਾਨ, ਮਜ਼ਦੂਰ ਹਿਤੈਸ਼ੀ ਕਹਾਉਣ ਦਾ ਚਿਹਰਾ ਨੰਗਾ ਹੋ ਚੁੱਕਾ ਹੈ ।
ਇਸ ਮੌਕੇ ਹਰਬੰਸ ਸਿੰਘ ਲੱਡਾ, ਮਹਿੰਦਰ ਸਿੰਘ ਪੇਧਨੀ ਕਲਾਂ, ਧੰਨਾ ਸਿੰਘ ਚੰਗਾਲ, ਦਰਸ਼ਨ ਸਿੰਘ ਕਿਲਾ, ਹਮੀਰ ਸਿੰਘ ਬੇਨੜਾ, ਕ੍ਰਿਪਾਲ ਸਿੰਘ ਧੂਰੀ, ਮਨਜੀਤ ਸਿੰਘ ਜਹਾਂਗੀਰ, ਕਰਮਜੀਤ ਸਿੰਘ ਛੰਨਾ, ਦਰਸ਼ਨ ਸਿੰਘ ਕਾਤਰੋਂ, ਸ਼ਮਸ਼ੇਰ ਸਿੰਘ ਈਸਾਪੁਰ, ਹਰਭਜਨ ਸਿੰਘ ਅਲੀਪੁਰ, ਬਹਾਲ ਸਿੰਘ ਬੇਨੜਾ, ਮੇਜਰ ਸਿੰਘ ਅਤੇ ਗੁਰਤੇਜ ਸਿੰਘ ਆਦਿ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …

Leave a Reply