ਅੰਮ੍ਰਿਤਸਰ, 31 ਜੁਲਾਈ (ਸਾਜਨ/ਸੁਖਬੀਰ)- ਕੰਬੋਜ ਸਭਾ (ਰਜਿ) ਅੰਮ੍ਰਿਤਸਰ ਵਲੋਂ ਸ਼ਹੀਦ ਉਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਤੇ ਹਾਲ ਗੇਟ ਵਿਖੇ ਲੱਗੇ ਸ਼ਹੀਦ ਉਧਮ ਸਿੰਘ ਜੀ ਦੇ ਬੂੱਤ ‘ਤੇ ਹਰ ਸਾਲ ਦੀ ਤਰਾਂ ਸਭਾ ਦੇ ਪ੍ਰਧਾਨ ਪ੍ਰਿੰਸੀਪਲ ਅਨੂਪ ਸਿੰਘ ਅਤੇ ਜਨਰਲ ਸਕੱਤਰ ਹਰਪਾਲ ਸਿੰਘ ਵਲੋਂ ਫੂੱਲਾਂ ਦੇ ਹਾਰ ਪਾ ਕੇ ਸ਼ਹੀਦ ਉਧਮ ਸਿੰਘ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ।ਇਸ ਮੌਕੇ ਤੇ ਜਿਲ੍ਹਾਂ ਕਾਂਗਰਸ ਕਮੇਟੀ ਦੇ ਜਿਲ੍ਹਾਂ ਪ੍ਰਧਾਨ ਰਾਜੀਵ ਭਗਤ ਨੇ ਪਹੁੰਚ ਕੇ ਫੁੱਲਾਂ ਦੇ ਨਾਲ ਸ਼ਹੀਦ ਉਧਮ ਸਿੰਘ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ।ਇਸ ਦੌਰਾਨ ਪ੍ਰਧਾਨ ਪ੍ਰਿੰਸੀਪਲ ਅਨੂਪ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਭਾ ਦੇ ਸਾਰੇ ਹੀ ਅਹੁਦੇਦਾਰਾਂ ਵਲੋਂ ਮੱਤਾ ਪਾਸ ਕਰਕੇ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਹੋਰਨਾਂ ਸ਼ਹੀਦਾਂ ਵਾਂਗ ਦੀਆਂ ਸ਼ਹੀਦ ਊਧਮ ਸਿੰਘ ਦੀ ਤਸਵੀਰ ਪੰਜਾਬ ਵਿਧਾਨ ਸਭਾ ਅਤੇ ਲੋਕ ਸਭਾ ਵਿੱਚ ਲਗਾਈ ਜਾਵੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਲੰਧਰ ਦੇ ਨੇੜੇ ਸ਼ਹੀਦਾਂ ਦੀ ਯਾਦਗਾਰ ਵਾਸਤੇ ਉਹਨਾਂ ਦੀਆਂ ਤਸਵੀਰਾਂ ਲਗਾ ਕੇ ਯਾਦਗਾਰ ਹਾਲ ਬਨਾਇਆ ਜਾ ਰਿਹਾ ਹੈ, ਸਾਡੀ ਮੰਗ ਹੈ ਕਿ ਇਸ ਵਿੱਚ ਸ਼ਹੀਦ ਉਧਮ ਸਿੰਘ ਜੀ ਦੀ ਤਸਵੀਰ ਵੀ ਜਰੂਰ ਲਗਾਈ ਜਾਵੇ।ਇਸ ਮੌਕੇ ਸਰਪਰਸਤ ਬਾਪੂ ਇਸਰ ਸਿੰਘ, ਸੁਰਿੰਦਰ ਸਿੰਘ, ਅਮਰਜੀਤ ਸਿੰਘ, ਪਰਮਜੀਤ ਸਿੰਘ, ਜਗਿੰਦਰ ਸਿੰਘ, ਕ੍ਰਿਪਾਲ ਸਿੰਘ ਰਾਮਦਵਾਲੀ, ਸਤਪਾਲ ਸਿੰਘ, ਬਲਦੇਵ ਸਿੰਘ, ਸੁਰਿੰਦਰ ਸਿੰਘ ਜੰਮੂ, ਦਲਜੀਤ ਸਿੰਘ, ਸੁਖਵੰਤ ਸਿੰਘ, ਲਖਬੀਰ ਸਿੰਘ, ਕਸ਼ਮੀਰ ਸਿੰਘ, ਹਰਜੀਤ ਸਿੰਘ ਚੌਹਾਨ, ਮਲਕੀਅਤ ਸਿੰਘ, ਬਾਬਾ ਗੂਰਪਾਲ ਸਿੰਘ, ਮਨੋਹਰ ਸਿੰਘ, ਹਰਜੀਤ ਕੋਟਲੀ ਹਾਜਰ ਸਨ।
Check Also
ਖਾਲਸਾ ਕਾਲਜ ਅਦਾਰਿਆਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ
ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਧਰਮ ਅਤੇ ਮਜ਼ਲੂਮਾਂ ਦੀ ਰੱਖਿਆ, ਹੱਕ-ਸੱਚ ਲਈ ਅਵਾਜ਼ …