ਮੁੱਖ ਮੰਤਰੀ ਦੇ ਨਾਮ ਉੱਚ ਅਧਿਕਾਰੀਆਂ ਨੂੰ ਦਿੱਤਾ ਮੰਗ ਪੱਤਰ
ਬਠਿੰਡਾ, 8 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਆਲ ਪੰਜਾਬ ਆਂਗਨਵਾੜੀ ਮੁਲਾਜਮ ਯੂਨੀਅਨ ਬਲਾਕ ਬਠਿੰਡਾ ਵਲੋਂ ਅੱਜ
ਬਲਾਕ ਪ੍ਰਧਾਨ ਅੰਮ੍ਰਿਤਪਾਲ ਕੌਰ ਬੱਲੂਆਣਾ ਅਤੇ ਜਸਵੀਰ ਕੌਰ ਬਠਿੰਡਾ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਮੁਜ਼ਾਹਰਾ ਕੀਤਾ ਗਿਆ ਤੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ਼ ਜੋਰਦਾਰ ਨਾਅਰੇਬਾਜੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਬਣਾ ਕੇ ਹਨੂੰਮਾਨ ਚੌਂਕ ਵਿਚ ਸਾੜੇ ਗਏ। ਇਸ ਸਮੇਂ ਯੂਨੀਅਨ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਵਿਸ਼ੇਸ਼ ਤੌਰ `ਤੇ ਸ਼ਮੂਲੀਅਤ ਕੀਤੀ।ਵੱਡੀ ਗਿਣਤੀ ਵਿਚ ਪੁੱਜੀਆ ਵਰਕਰਾਂ ਤੇ ਹੈਲਪਰਾਂ ਨੇ ਸੜਕਾਂ ਤੇ ਰੋਸ ਮਾਰਚ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਕਿ ਪਿਛਲੇਂ 42 ਸਾਲਾਂ ਤੋਂ ਸਮੇਂ ਦੀਆਂ ਸਰਕਾਰਾਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਅੱਖੋਂ ਪਰੋਖੇ ਕਰੀ ਬੈਠੀਆਂ ਹਨ।ਰਾਸ਼ਟਰਪਤੀ ਦੀ ਤਨਖਾਹ 5 ਲੱਖ ਰੁਪਇਆ ਕਰ ਦਿੱਤੀ, ਉਪ ਰਾਸ਼ਟਰਪਤੀ ਦੀ 4 ਲੱਖ 50 ਹਜਾਰ ਤੇ ਸੂਬਿਆਂ ਦੇ ਰਾਜਪਾਲਾਂ ਦੀਆਂ ਤਨਖਾਹਾਂ 3 ਲੱਖ 50 ਹਜਾਰ ਕਰ ਦਿੱਤੀਆਂ ਹਨ।ਪਰ ਆਈ.ਸੀ.ਡੀ.ਐਸ ਸਕੀਮ ਅਧੀਨ ਕੰਮ ਕਰ ਰਹੀਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਵਿਚ ਵਾਧਾ ਨਹੀਂ ਕੀਤਾ ਗਿਆ।ਜਿਸ ਕਰਕੇ ਜਥੇਬੰਦੀ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਵਿਚ ਵਾਧਾ ਕਰੇ।
ਉਹਨਾਂ ਮੰਗ ਕੀਤੀ ਕਿ ਆਂਗਨਵਾੜੀ ਯੂਨੀਅਨ ਦੀ ਮੰਗ ਹੈ ਕਿ ਕੇਂਦਰ ਸਰਕਾਰਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜਮ ਦਾ ਦਰਜਾ ਦੇਵੇ।ਪੰਜਾਬ ਸਰਕਾਰ ਦਿੱਲੀ ਦੀ ਸਰਕਾਰ ਵਾਂਗ ਕ੍ਰਮਵਾਰ ਵਰਕਰ ਨੂੰ 10 ਹਜਾਰ ਰੁਪਏ ਮਹੀਨਾ ਤੇ ਹੈਲਪਰ ਨੂੰ 5 ਹਜਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦੇਵੇ। ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ ਨਰਸਰੀ ਜਮਾਤਾਂ ਵਿਚ ਦਾਖਲ ਕੀਤੇ ਬੱਚਿਆਂ ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਆਂਗਨਵਾੜੀ ਸੈਂਟਰਾਂ ਵਿਚ ਭੇਜਿਆ ਜਾਵੇ।ਵਰਕਰਾਂ ਤੇ ਹੈਲਪਰਾਂ ਨੂੰ ਲਾਭ ਦੇਣ ਵਾਲੇ ਬਿੱਲ ਪਾਸ ਕੀਤੇ ਜਾਣ।ਐਨ.ਜੀ.ਓ ਅਧੀਨ ਚੱਲ ਰਹੇ ਬਲਾਕਾਂ ਨੂੰ ਵਾਪਸ ਵਿਭਾਗ ਅਧੀਨ ਲਿਆਦਾ ਜਾਵੇ।ਆਂਗਨਵਾੜੀ ਸੈਂਟਰਾਂ ਵਿਚ ਬੱਚਿਆਂ ਅਤੇ ਮਾਵਾਂ ਲਈ ਰਾਸ਼ਨ ਭੇਜਿਆ ਜਾਵੇ।
ਇਸੇ ਦੌਰਾਨ ਯੂਨੀਅਨ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਅੱਗੇ ਲਗਾਇਆ ਗਿਆ ਰੋਸ ਧਰਨਾ ਅੱਜ 11ਵੇਂ ਦਿਨ ਵਿਖੇ ਦਾਖਲ ਹੋ ਗਿਆ ਹੈ, ਜਿਥੇ ਤਹਿਸੀਲਦਾਰ ਲਖਵੀਰ ਸਿੰਘ ਨੂੰ ਯੂਨੀਅਨ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ।ਇਸ ਮੌਕੇ ਰਜਨੀ ਬਾਲਾ ਗੋਨਿਆਣਾ, ਬਲਵੀਰ ਕੌਰ ਭੋਖੜਾ, ਦਰਸ਼ਨਾ ਰਾਣੀ ਨਹੀਆਵਾਲਾ, ਰਾਜਵੰਤ ਕੌਰ ਨਾਥੇਆਣਾ, ਮਨਜੀਤ ਕੌਰ ਗੰਗਾ, ਰੂਪ ਰਾਣੀ ਬਠਿੰਡਾ, ਨਵਜੋਤ, ਲੀਲਾਵਤੀ, ਸਤਵੀਰ ਕੌਰ ਤੇ ਸੋਮਾ ਰਾਣੀ ਬੀੜ ਤਲਾਬ ਆਦਿ ਆਗੂ ਮੌਜੂਦ ਸਨ।
Check Also
ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ
ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …
Punjab Post Daily Online Newspaper & Print Media