ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ਦੇ ਸੂਬੇ ਕੈਨਟਕੀ ‘ਚ ਗੈਰੀ ਸਿੰਘ ਨਾਮ ਦੇ ਇੱਕ ਸਿੱਖ ਦੇ ਗੈਸ ਸਟੇਸ਼ਨ ਨਸਲੀ ਹਮਲੇ
ਤਹਿਤ ਕੀਤੀ ਗਈ ਭੰਨ-ਤੋੜ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਘਟਨਾ ਸਬੰਧੀ ਖਬਰ ਸਾਹਮਣੇ ਆਉਣ `ਤੇ ਜਾਰੀ ਇੱਕ ਬਿਆਨ ਰਾਹੀਂ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਦੇਸ਼ ਵਿਦੇਸ਼ ਵਿਚ ਵੱਸਦਾ ਸਿੱਖ ਭਾਈਚਾਰਾ ਆਪਣੀ ਲਿਆਕਤ ਅਤੇ ਮਿਹਨਤ ਨਾਲ ਅੱਗੇ ਵਧਿਆ ਹੈ ਅਤੇ ਵੱਖ-ਵੱਖ ਮੁਲਕਾਂ ਦੀ ਤਰੱਕੀ ਵਿਚ ਸਿੱਖਾਂ ਦੇ ਯੋਗਦਾਨ ਨੂੰ ਨਕਾਰਿਆ ਨਹੀਂ ਜਾ ਸਕਦਾ। ਪਰੰਤੂ ਵੱਖ-ਵੱਖ ਦੇਸ਼ਾਂ ਦੀ ਉੱਨਤੀ ਵਿਚ ਭਾਈਵਾਲ ਸਿੱਖਾਂ ‘ਤੇ ਹੁੰਦੇ ਨਸਲੀ ਹਮਲੇ ਚਿੰਤਾਜਨਕ ਹਨ ਅਤੇ ਇਸ ਸਬੰਧੀ ਭਾਰਤ ਸਰਕਾਰ ਨੂੰ ਵਿਦੇਸ਼ਾਂ ਦੀਆਂ ਸਰਕਾਰਾਂ ਨਾਲ ਉੱਚ ਪੱਧਰੀ ਗੱਲਬਾਤ ਕਰਨੀ ਚਾਹੀਦੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਮਰੀਕਾ ‘ਚ ਸਾਹਮਣੇ ਆਏ ਤਾਜ਼ਾ ਮਾਮਲੇ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਸ ਸਬੰਧੀ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਆਪਣੀ ਬਣਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ।ਭਾਈ ਲੌਂਗੋਵਾਲ ਨੇ ਵਿਦੇਸ਼ਾਂ ਅੰਦਰ ਵੱਸਦੇ ਸਿੱਖ ਭਾਈਚਾਰੇ ਅਤੇ ਸਥਾਨਕ ਗੁਰਦੁਆਰਾ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ ਇਕਜੁੱਟਤਾ ਨਾਲ ਹੰਭਲਾ ਮਾਰਨ ਅਤੇ ਸਿੱਖ ਪਛਾਣ ਦੀ ਵਿਲੱਖਣਤਾ ਦੇ ਨਾਲ-ਨਾਲ ਸਿੱਖੀ ਦੀਆਂ ਮੁੱਲਵਾਨ ਕਦਰਾਂ ਕੀਮਤਾਂ ਤੋਂ ਵੀ ਸਥਾਨਕ ਲੋਕਾਂ ਨੂੰ ਜਾਣੂੰ ਕਰਾਉਣ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media