Sunday, November 1, 2026

ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਪਤਨੀ ਨੂੰ ਦੁਰਘਟਨਾ ਬੀਮੇ ਦਾ ਚੈਕ ਦਿੱਤਾ

ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਤੇ ਸਮੇਂ ਇੱਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ PPN0802201809ਪਤਵੰਤ ਸਿੰਘ ਦੀ ਪਤਨੀ ਬੀਬੀ ਕਸ਼ਮੀਰ ਕੌਰ ਨੂੰ 16 ਲੱਖ ਰੁਪਏ ਦੀ ਬੀਮਾ ਰਾਸ਼ੀ ਦਾ ਚੈਕ ਦਿੱਤਾ ਗਿਆ।ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਤੇ ਐਚ.ਡੀ.ਐਫ.ਸੀ ਬੈਂਕ ਦੇ ਮੈਨੇਜਰ ਮਧੁਰ ਸਿੰਘ ਨੇ ਇਹ ਚੈਕ ਬੀਬੀ ਕਸ਼ਮੀਰ ਕੌਰ ਨੂੰ ਸੌਂਪਿਆ।ਸ਼੍ਰੋਮਣੀ ਕਮੇਟੀ ਸਕੱਤਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਐਚ.ਡੀ.ਐਫ.ਸੀ ਬੈਂਕ ਵਿੱਚ ਚੱਲ ਰਹੇ ਤਨਖਾਹ ਖਾਤਿਆਂ ਨਾਲ ਬੈਂਕ ਵੱਲੋਂ ਦੁਰਘਟਨਾ ਬੀਮਾ ਦੀ ਸਹੂਲਤ ਦਿੱਤੀ ਗਈ ਹੈ, ਜਿਸ ਤਹਿਤ ਸਵਰਗੀ ਪਤਵੰਤ ਸਿੰਘ ਦੀ ਪਤਨੀ ਨੂੰ 16 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਬੈਂਕ ਦੀਆਂ ਸ਼ਰਤਾਂ ਅਨੁਸਾਰ ਸਬੰਧਤ ਦਾ 3 ਲੱਖ ਰੁਪਏ ਦਾ ਕਰਜ਼ਾ ਵੀ ਮੁਆਫ ਕੀਤਾ ਗਿਆ ਹੈ।ਮਨਜੀਤ ਸਿੰਘ ਅਨੁਸਾਰ ਸਵਰਗੀ ਮੁਲਾਜ਼ਮ ਦੀ ਪਤਨੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਦੁਰਘਟਨਾ ਬੀਮਾ ਦੀ 12 ਲੱਖ ਰੁਪਏ ਦੀ ਰਾਸ਼ੀ ਦਾ ਵੀ ਚੈਕ ਦਿੱਤਾ ਗਿਆ ਹੈ।ਸਬੰਧਤ ਬੈਂਕ ਦੀ ਸ਼ਾਖਾ ਦੇ ਮੈਨੇਜਰ ਮਧੁਰ ਸਿੰਘ ਨੇ ਕਿਹਾ ਕਿ ਬੈਂਕ ਸ਼੍ਰੋਮਣੀ ਕਮੇਟੀ ਨਾਲ ਕੀਤੇ ਗਏ ਸਮਝੌਤੇ ਤਹਿਤ ਸਮੇਂ ਸਿਰ ਸਹੂਲਤਾਂ ਦੇਣ ਲਈ ਵਚਨਬੱਧ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ, ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸੁਖਬੀਰ ਸਿੰਘ, ਗੁਰਚਰਨ ਸਿੰਘ ਕੋਹਾਲਾ, ਕਾਰਜ ਸਿੰਘ, ਹਰਪਾਲ ਸਿੰਘ ਤੇ ਤਰਸੇਮ ਸਿੰਘ ਆਦਿ ਹਾਜ਼ਰ ਸਨ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …

Leave a Reply