ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਧੀਨ ਚੱਲ ਰਹੇ ਪ੍ਰਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ, ਜੀ.ਟੀ.ਰੋਡ ਦੇ ਛੇਵੀਂਂ ਜਮਾਤ ਵਿਦਿਆਰਥੀ ਹਰਸਾਹਿਬ ਸਿੰਘ ਨੇ ਪੰਜਵੀਆਂ ਸਾਊਥ ਏਸ਼ੀਅਨ ਗੇਮਜ਼ 2018 ਵਿੱਚ ਤਾਇਕਵਾਂਡੋ ਖੇਡ ਦੇ 29-32 ਕਿਲੋ ਵਰਗ ਦੇ ਉਪ ਜੂਨੀਅਰ ਪੱਧਰ ਦੇ ਮੁਕਾਬਲੇ ਵਿੱਚ ਪਹਿਲੇ ਸਥਾਨ ਤੇ ਰਹਿ ਕੇ ਸੋਨ ਤਗਮਾ ਪ੍ਰਾਪਤ ਕਰ ਕੇ ਆਪਣਾ ਤੇ ਸਕੂਲ ਦਾ ਨਾਂ ਰੋਸ਼ਨ ਕੀਤਾ।ਇਹ ਖੇਡ ਮੁਕਾਬਲੇ 29,30,31 ਜਨਵਰੀ ਨੂੰ ਨੇਪਾਲ ਵਿੱਚ ਕਰਵਾਏ ਗਏ।ਇਨ੍ਹਾਂ ਖੇਡ ਮੁਕਾਬਲਿਆਂ ਦਾ ਆਯੋਜਨ ਜਿਲਾ ਸਪੋਰਟਸ ਕਮੇਟੀ ਕੰਚਨਪੁਰ ਨੇਪਾਲ ਵੱਲੋਂ ਕੀਤਾ ਗਿਆ।ਸਕੂਲ ਪਹੁੰਚਣ ਤੇ ਵਿਦਿਆਰਥੀ ਹਰਸਾਹਿਬ ਸਿੰਘ ਨੂੰ ਪ੍ਰਿੰਸੀਪਲ/ ਡਾਇਰੈਕਟਰ ਡਾ. ਧਰਮਵੀਰ ਸਿੰਘ, ਮੈਂਬਰ ਇੰਚਾਰਜ ਹਰਮਿੰਦਰ ਸਿੰਘ, ਮੁੱਖ ਅਧਿਆਪਕਾ ਸ੍ਰੀਮਤੀ ਰਵਿੰਦਰ ਕੌਰ ਨਰੂਲਾ ਅਤੇ ਸੁਪਰਵਾਇਜ਼ਰ ਸ੍ਰੀਮਤੀ ਮੰਜੂ ਸਪਰਾ ਵੱਲੋਂ ਸਨਮਾਨਿਤ ਕਰ ਕੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …